ਜੰਮੂ ਕਸ਼ਮੀਰ : ਅਮਰਨਾਥ ਤੀਰਥ ਯਾਤਰੀਆਂ ਦੀ ਕਾਰ ਡਿਵਾਈਡਰ ਨਾਲ ਟਕਰਾਈ, 5 ਜ਼ਖ਼ਮੀ
Wednesday, Jul 12, 2023 - 12:20 PM (IST)
ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਅਮਰਨਾਥ ਤੀਰਥ ਯਾਤਰੀਆਂ ਦਾ ਵਾਹਨ ਬੁੱਧਵਾਰ ਨੂੰ ਸੜਕ ਦੇ ਇਕ ਡਿਵਾਈਡਰ ਨਾਲ ਟਕਰਾ ਗਿਆ। ਇਸ ਹਾਦਸੇ 'ਚ 5 ਲੋਕ ਜ਼ਖ਼ਮੀ ਹੋ ਗਏ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਤੀਰਥ ਯਾਤਰੀ ਗਾਂਦਰਬਲ ਜ਼ਿਲ੍ਹੇ 'ਚ ਬਾਲਟਾਲ ਆਧਾਰ ਕੈਂਪ ਵੱਲ ਜਾ ਰਹੇ ਸਨ, ਉਦੋਂ ਸਵੇਰੇ ਕਰੀਬ 6.15 ਵਜੇ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ।
ਵਾਹਨ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸਮਰੋਲੀ 'ਚ ਸੜਕ ਦੇ ਡਿਵਾਈਡਰ ਨਾਲ ਟਕਰਾ ਗਿਆ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਤੀਰਥ ਯਾਤਰੀਆਂ ਅਤੇ ਵਾਹਨ ਡਰਾਈਵਰ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।