ਅੱਤਵਾਦੀਆਂ ਦੇ ਨਿਸ਼ਾਨੇ ''ਤੇ J&K, ਦਿੱਲੀ ਦੀਆਂ ਇਮਾਰਤਾਂ, 48 ਘੰਟੇ ਦਾ ਅਲਰਟ

10/29/2019 7:07:50 PM

ਨਵੀਂ ਦਿੱਲੀ — ਜੰਮੂ ਕਸ਼ਮੀਰ ਅਤੇ ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਤਵਾਦੀ ਵੱਡੇ ਹਮਲੇ ਦੀ ਫਿਰਾਕ 'ਚ ਹਨ। ਅੱਤਵਾਦੀਆਂ ਨੂੰ ਉਨ੍ਹਾਂ ਦੇ ਮਾਲਕਾਂ ਨੇ ਮਰੋ ਜਾਂ ਮਾਰੋ ਦਾ ਹੁਕਮ ਦਿੱਤਾ ਹੈ। ਅੱਤਵੀਆਂ ਦੇ ਨਿਸ਼ਾਨੇ 'ਤੇ ਜੰਮੂ-ਕਸ਼ਮੀਰ ਅਤੇ ਦਿੱਲੀ ਦੇ ਕਈ ਵੱਡੇ ਸਰਕਾਰੀ ਦਫਤਰ ਹਨ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਹਰ ਹਾਲ 'ਚ 31 ਅਕਤਬੂਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਜੰਮੂ ਕਸ਼ਮੀਰ 'ਚ ਵੱਡੇ ਅੱਤਵਾਦੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਹਨ। ਇਸ ਨੂੰ ਲੈ ਕੇ ਏਜੰਸੀਆਂ ਨੇ ਅਲਰਟ ਜਾਰੀ ਕੀਤਾ ਹੈ। ਅਲਰਟ 'ਚ ਜੰਮੂ ਕਸ਼ਮੀਰ ਤੋਂ ਇਲਾਵਾ ਰਾਜਧਾਨੀ ਦਿੱਲੀ 'ਚ ਵੀ ਸਾਵਧਾਨੀ ਵਰਤਣ ਨੂੰ ਕਿਹਾ ਗਿਆ ਹੈ।

Inder Prajapati

This news is Content Editor Inder Prajapati