ਜੰਮੂ-ਕਸ਼ਮੀਰ: ਅਨੰਤਨਾਗ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ

Sunday, May 14, 2023 - 09:18 AM (IST)

ਜੰਮੂ-ਕਸ਼ਮੀਰ: ਅਨੰਤਨਾਗ ''ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ

ਸ੍ਰੀਨਗਰ (ਭਾਸ਼ਾ) - ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਜ ਐਤਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੰਗਮ ਖੇਤਰ ਦੇ ਅੰਦਾਨ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾਵਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। 

ਅਧਿਕਾਰੀ ਨੇ ਦੱਸਿਆ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ ਅਤੇ ਮੁਕਾਬਲਾ ਜਾਰੀ ਹੈ।

ਇਹ ਵੀ ਪੜ੍ਹੋ : RBI ਨੇ ਕੇਨਰਾ ਬੈਂਕ 'ਤੇ ਕੱਸਿਆ ਸ਼ਿਕੰਜਾ! 2.92 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News