ਜੰਮੂ ਕਸ਼ਮੀਰ: ਅਵੰਤੀਪੋਰਾ ''ਚ ਮੁਕਾਬਲਾ, ਫੌਜ ਨੇ ਅੱਤਵਾਦੀ ਨੂੰ ਕੀਤਾ ਢੇਰ

Monday, Oct 26, 2020 - 11:04 PM (IST)

ਸ਼੍ਰੀਨਗਰ - ਜੰਮੂ-ਕਸ਼ਮੀਰ ਦੇ ਅਵੰਤੀਪੋਰਾ ਇਲਾਕੇ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਇੱਕ ਅੱਤਵਾਦੀ ਮਾਰਿਆ ਗਿਆ ਹੈ। ਜੰਮੂ-ਕਸ਼ਮੀਰ ਪੁਲਸ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਨੂਰਪੁਰਾ ਇਲਾਕੇ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋ ਗਿਆ। ਸਰਚ ਆਪਰੇਸ਼ਨ ਮੁਹਿੰਮ ਦੇ ਤਹਿਤ ਜੰਮੂ-ਕਸ਼ਮੀਰ ਪੁਲਸ ਅਤੇ ਫੌਜ ਨੇ ਸੰਯੁਕਤ ਮੁਹਿੰਮ ਚਲਾਇਆ ਸੀ।

ਇਲਾਕੇ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਦੇ ਹੀ ਸਰਚ ਆਪਰੇਸ਼ਨ ਚਲਾਇਆ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਫਾਇਰਿੰਗ ਕਰ ਦਿੱਤੀ। ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਵੀ ਫਾਇਰਿੰਗ ਸ਼ੁਰੂ ਕਰ ਦਿੱਤੀ। ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦੱਖਣੀ ਕਸ਼ਮੀਰ ਦੇ ਪੁਲਵਾਮਾ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ ਫੌਜ ਨੇ ਦੋ ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ। ਮਾਰੇ ਗਏ ਅੱਤਵਾਦੀਆਂ ਕੋਲੋਂ ਤਿੰਨ ਏ.ਕੇ47 ਰਾਈਫਲ ਬਰਾਮਦ ਕੀਤੇ ਗਏ।


Inder Prajapati

Content Editor

Related News