ਜੰਮੂ-ਕਸ਼ਮੀਰ ''ਚ ਅੱਤਵਾਦੀਆਂ ਦਾ ''ਸਾਇਆ'', ਮੁਕਾਬਲੇ ''ਚ ਪੁਲਸ ਮੁਲਾਜ਼ਮ ਜ਼ਖ਼ਮੀ, 3 ਦਿਨਾਂ ''ਚ ਚੌਥਾ ਅੱਤਵਾਦੀ ਹਮਲਾ

Thursday, Jun 13, 2024 - 04:18 PM (IST)

ਜੰਮੂ-ਕਸ਼ਮੀਰ ''ਚ ਅੱਤਵਾਦੀਆਂ ਦਾ ''ਸਾਇਆ'', ਮੁਕਾਬਲੇ ''ਚ ਪੁਲਸ ਮੁਲਾਜ਼ਮ ਜ਼ਖ਼ਮੀ, 3 ਦਿਨਾਂ ''ਚ ਚੌਥਾ ਅੱਤਵਾਦੀ ਹਮਲਾ

ਜੰਮੂ- ਜੰਮੂ-ਕਸ਼ਮੀਰ ਦੇ ਡੋਡਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਦਸਤਿਆਂ ਵਿਚਕਾਰ ਬੁੱਧਵਾਰ ਨੂੰ ਹੋਏ ਤਾਜ਼ਾ ਮੁਕਾਬਲੇ ਵਿਚ ਇਕ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ 3 ਦਿਨਾਂ ਵਿਚ ਘਾਟੀ ਵਿਚ ਇਹ ਚੌਥਾ ਹਮਲਾ ਹੈ। ਜੰਮੂ-ਕਸ਼ਮੀਰ ਪੁਲਸ ਮੁਤਾਬਕ ਅੱਤਵਾਦੀਆਂ ਨੇ ਸ਼ਾਮ 7.41 ਵਜੇ ਗੰਡੋਹ ਇਲਾਕੇ ਦੇ ਇਕ ਪਿੰਡ ਵਿਚ ਤਾਇਨਾਤ ਤਲਾਸ਼ੀ ਟੀਮ 'ਤੇ ਗੋਲੀਬਾਰੀ ਕੀਤੀ, ਜਿਸ ਦੀ ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ਕੀਤੀ। ਜ਼ਖਮੀ ਪੁਲਸ ਮੁਲਾਜ਼ਮ ਦੀ ਪਛਾਣ ਕਾਂਸਟੇਬਲ ਫਰੀਦ ਅਹਿਮਦ ਦੇ ਰੂਪ ਵਿਚ ਹੋਈ ਹੈ, ਜੋ ਗੰਡੋਹ ਵਿਸ਼ੇਸ਼ ਮੁਹਿੰਮ ਸਮੂਹ ਵਿਚ ਤਾਇਨਾਤ ਹਨ। 

ਦੱਸ ਦੇਈਏ ਕਿ ਮੰਗਲਵਾਰ ਦੇਰ ਰਾਤ ਭਦਰਵਾਹ-ਪਠਾਨਕੋਟ ਮਾਰਗ 'ਤੇ ਚਟਰਗੱਲਾ ਦੇ ਉੱਪਰੀ ਇਲਾਕਿਆਂ ਵਿਚ ਇਕ ਸੰਯੁਕਤ ਚੈਕ ਪੋਸਟ 'ਤੇ ਅੱਤਵਾਦੀਆਂ ਨੇ ਹਮਲਾ ਕੀਤਾ, ਜਿਸ ਵਿਚ ਰਾਸ਼ਟਰੀ ਰਾਈਫਲਜ਼ ਦੇ 5 ਜਵਾਨ ਅਤੇ ਇਕ ਵਿਸ਼ੇਸ਼ ਪੁਲਸ ਅਧਿਕਾਰੀ ਜ਼ਖ਼ਮੀ ਹੋ ਗਏ। ਹਮਲੇ ਮਗਰੋਂ ਹਾਈਵੇਅ 'ਤੇ ਆਵਾਜਾਈ ਰੋਕ ਦਿੱਤੀ ਗਈ, ਕਿਉਂਕਿ ਅੱਤਵਾਦੀਆਂ ਨੂੰ ਫੜਨ ਲਈ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਪੁਲਸ ਨੇ ਚਾਰ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਹਨ, ਜਿਨ੍ਹਾਂ ਦੇ ਭਦਰਵਾਹ, ਥਾਥਰੀ ਅਤੇ ਗੰਡੋਹ ਖੇਤਰਾਂ 'ਚ ਘੁੰਮਣ ਦਾ ਸ਼ੱਕ ਹੈ। 

PunjabKesari

ਪੁਲਸ ਨੇ ਅੱਤਵਾਦੀਆਂ ਬਾਰੇ ਸੂਚਨਾ ਦੇਣ ਵਾਲੇ ਨੂੰ 5 ਲੱਖ ਰੁਪਏ ਦੇ ਇਨਾਮ ਦਾ ਵੀ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਦੇਰ ਰਾਤ ਟਚਰਗਲਾ ਇਲਾਕੇ 'ਚ ਅੱਤਵਾਦੀਆਂ ਵੱਲੋਂ ਚੈਕ ਪੋਸਟ 'ਤੇ ਗੋਲੀਬਾਰੀ ਕਰਨ ਤੋਂ ਤੁਰੰਤ ਬਾਅਦ ਹੀ ਭਿਆਨਕ ਗੋਲੀਬਾਰੀ ਹੋਈ, ਜੋ ਕਈ ਘੰਟਿਆਂ ਤੱਕ ਜਾਰੀ ਰਹੀ। ਅੱਤਵਾਦੀਆਂ ਵਲੋਂ ਹਮਲਾ ਕਰਨ ਦੀਆਂ ਸੰਭਾਵਿਤ ਕੋਸ਼ਿਸ਼ਾਂ ਬਾਰੇ ਖੁਫੀਆ ਰਿਪੋਰਟਾਂ ਤੋਂ ਬਾਅਦ ਸੁਰੱਖਿਆ ਦਸਤਿਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ। ਖਾਸ ਤੌਰ 'ਤੇ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਵਿਚ।


author

Tanu

Content Editor

Related News