ਜੰਮੂ ਕਸ਼ਮੀਰ : ਪੁੰਛ ''ਚ ਕਰੋੜਾਂ ਦੀ ਹੈਰੋਇਨ ਬਰਾਮਦ, ਸਾਬਕਾ ਅੱਤਵਾਦੀ ਸਮੇਤ 3 ਗ੍ਰਿਫ਼ਤਾਰ

02/27/2023 10:27:02 AM

ਪੁੰਛ (ਭਾਸ਼ਾ)- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਨਸ਼ੀਲੇ ਪਦਾਰਥਾਂ ਦੇ ਤਿੰਨ ਤਸਕਰਾਂ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਤਿੰਨ ਕਿਲੋਗ੍ਰਾਮ ਸ਼ੱਕੀ ਹੈਰੋਇਨ ਬਰਾਮਦ ਕੀਤੀ ਗਈ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਗ੍ਰਿਫ਼ਤਾਰ ਦੋਸ਼ੀਆਂ 'ਚੋਂ ਇਕ ਸਾਬਕਾ ਅੱਤਵਾਦੀ ਵੀ ਹੈ।

ਇਹ ਵੀ ਪੜ੍ਹੋ : ਦਿਲ ਦਹਿਲਾਉਣ ਵਾਲੀ ਘਟਨਾ, ਵਿਅਕਤੀ ਨੇ ਪਤਨੀ ਤੇ 4 ਮਹੀਨੇ ਦੇ ਮਾਸੂਮ ਸਮੇਤ 2 ਪੁੱਤਾਂ ਦਾ ਕੀਤਾ ਕਤਲ

ਉਨ੍ਹਾਂ ਦੱਸਿਆ ਕਿ ਇਕ-ਇਕ ਕਿਲੋਗ੍ਰਾਮ ਦੇ ਤਿੰਨ ਪੈਕੇਟ ਸਰਹੱਦ ਪਾਰ ਤੋਂ ਤਸਕਰੀ ਕਰ ਕੇ ਲਿਆਂਦੇ ਗਏ ਸਨ ਅਤੇ ਫ਼ੌਜ ਅਤੇ ਪੁਲਸ ਨੇ ਸਾਂਝੀ ਮੁਹਿੰਮ ਚਲਾ ਕੇ ਇਨ੍ਹਾਂ ਪੈਕੇਟਾਂ ਨੂੰ ਦੇਗਵਾਰ ਸੈਕਟਰ 'ਚ ਇਕ ਸਾਬਕਾ ਅੱਤਵਾਦੀ ਅਤੇ ਉਸ ਦੇ 2 ਸਹਿਯੋਗੀਆਂ ਤੋਂ ਬਰਾਮਦ ਕੀਤਾ। ਅਧਿਕਾਰੀ ਨੇ ਦੱਸਿਆ ਕਿ ਮਾਮਲੇ 'ਚ ਇਕ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਤੋਂ ਪੁੱਛ-ਗਿੱਛ ਦੇ ਆਧਾਰ 'ਤੇ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਦੀ ਉਮੀਦ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News