ਜੰਮੂ-ਕਸ਼ਮੀਰ: ਲੈਫਟੀਨੈਂਟ ਕਰਨਲ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

Wednesday, Mar 03, 2021 - 01:52 PM (IST)

ਜੰਮੂ-ਕਸ਼ਮੀਰ: ਲੈਫਟੀਨੈਂਟ ਕਰਨਲ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਸ਼੍ਰੀਨਗਰ— ਜੰਮੂ-ਕਸ਼ਮੀਰ ਵਿਚ ਫ਼ੌਜ ’ਚ ਤਾਇਨਾਤ ਇਕ ਲੈਫਟੀਨੈਂਟ ਕਰਨਲ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਇਹ ਘਟਨਾ ਸ਼੍ਰੀਨਗਰ ਦੇ ਬਾਹਰੀ ਖੇਤਰ ’ਚ ਸਥਿਤ ਖੋਨਮੋਹ ਇਲਾਕੇ ’ਚ ਬੁੱਧਵਾਰ ਯਾਨੀ ਕਿ ਅੱਜ ਵਾਪਰੀ। ਅਧਿਕਾਰੀਆਂ ਮੁਤਾਬਕ ਫ਼ੌਜ ਦੇ ਡਿਪੋ ’ਚ ਤਾਇਨਾਤ ਲੈਫਟੀਨੈਂਟ ਕਰਨਲ ਸੁਦੀਪ ਭਗਤ ਨੇ ਖ਼ੁਦ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਬਾਬਤ ਜਾਣਕਾਰੀ ਦਿੱਤੀ।

ਕਰਨਲ ਨੇ ਖ਼ੁਦ ਨੂੰ ਗੋਲੀ ਕਿਉਂ ਮਾਰੀ, ਫ਼ਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਨ੍ਹਾਂ ਨੇ ਇਹ ਕਦਮ ਕਿਉਂ ਚੁੱਕਿਆ। ਗੋਲੀ ਚੱਲਣ ਦੀ ਆਵਾਜ਼ ਸੁਣਨ ਮਗਰੋਂ ਜਦੋਂ ਫ਼ੌਜੀ ਅਤੇ ਅਫ਼ਸਰ ਉੱਥੇ ਪਹੁੰਚੇ ਤਾਂ ਵੇਖਿਆ ਕਿ ਲੈਫਟੀਨੈਂਟ ਕਰਨਲ ਸੁਦੀਪ ਲਹੂ-ਲੁਹਾਨ ਪਏ ਸਨ। ਹਫ਼ੜਾ-ਦਫ਼ੜੀ ਨਾਲ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਕਰ ਦਿੱਤਾ। 


author

Tanu

Content Editor

Related News