ਜੰਮੂ ਕਸ਼ਮੀਰ ਦੇ ਪੁੰਛ ''ਚ LoC ’ਤੇ ਪਾਕਿਸਤਾਨੀ ਨਾਗਰਿਕ ਫੜਿਆ
Saturday, Jun 27, 2026 - 10:05 AM (IST)
ਪੁੰਛ- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਗੁਲਪੁਰ ਸੈਕਟਰ ਵਿਚ ਐੱਲ.ਓ.ਸੀ. ’ਤੇ ਭਾਰਤੀ ਫੌਜ ਨੇ ਸ਼ੁੱਕਰਵਾਰ ਦੇਰ ਸ਼ਾਮ ਕਥਿਤ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਇਕ ਪਾਕਿਸਤਾਨੀ ਨਾਗਰਿਕ ਨੂੰ ਹਿਰਾਸਤ ਵਿਚ ਲਿਆ। ਸੁਰੱਖਿਆ ਏਜੰਸੀਆਂ ਉਸ ਕੋਲੋਂ ਪੁੱਛਗਿੱਛ ਕਰ ਰਹੀਆਂ ਹਨ। ਸੂਤਰਾਂ ਅਨੁਸਾਰ ਹਿਰਾਸਤ ਵਿਚ ਲਿਆ ਗਿਆ ਵਿਅਕਤੀ 26 ਸਾਲਾ ਮੁਹੰਮਦ ਸੱਜਾਦ ਪੁੱਤਰ ਮੁਹੰਮਦ ਰਫ਼ੀਕ, ਨਿਵਾਸੀ ਪਿੰਡ ਪੋਲਸ, ਜ਼ਿਲ੍ਹਾ ਬਾਂਡੀ ਅੱਬਾਸਪੁਰ, ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ (ਪੀ. ਓ. ਕੇ.) ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਦੱਸਿਆ ਗਿਆ ਹੈ ਕਿ ਐੱਲ.ਓ.ਸੀ. ’ਤੇ ਸ਼ੱਕੀ ਗਤੀਵਿਧੀ ਦੇਖੇ ਜਾਣ ਤੋਂ ਬਾਅਦ ਫੌਜ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਫੜ ਲਿਆ। ਇਸ ਤੋਂ ਬਾਅਦ ਉਸ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲੈ ਲਿਆ ਗਿਆ, ਜਿਥੇ ਉਸ ਕੋਲੋਂ ਘੁਸਪੈਠ ਦੇ ਮਕਸਦ ਅਤੇ ਹੋਰ ਸੰਭਾਵਿਤ ਪਹਿਲੂਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਵਿਚ ਭਾਰਤੀ ਫੌਜ ਵੱਲੋਂ ਕੋਈ ਅਧਿਕਾਰਤ ਬਿਆਨ ਜਾਂ ਪੁਸ਼ਟੀ ਨਹੀਂ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
