ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ''ਚ ਇਕ ਅੱਤਵਾਦੀ ਕੀਤਾ ਢੇਰ

Friday, Jun 02, 2023 - 12:22 PM (IST)

ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ''ਚ ਇਕ ਅੱਤਵਾਦੀ ਕੀਤਾ ਢੇਰ

ਰਾਜੌਰੀ (ਭਾਸ਼ਾ)- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ 'ਚ ਸ਼ੁੱਕਰਵਾਰ ਸਵੇਰੇ ਇਕ ਅੱਤਵਾਦੀ ਮਾਰਿਆ ਗਿਆ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਰੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜੌਰੀ ਕੋਲ ਦਾਸਲ ਗੁਰਜਨ ਦੇ ਜੰਗਲਾਤ ਖੇਤਰ 'ਚ ਸ਼ੱਕੀ ਗਤੀਵਿਧੀਆਂ ਦੇ ਮੱਦੇਨਜ਼ਰ ਫ਼ੌਜ ਅਤੇ ਪੁਲਸ ਨੇ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਘੇਰਾਬੰਦੀ ਕੀਤੀ ਅਤੇ ਤਲਾਸ਼ ਮੁਹਿੰਮ ਚਲਾਈ।

ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੀ ਸੁਰੱਖਿਆ ਫ਼ੋਰਸਾਂ 'ਤੇ ਗੋਲੀ ਚਲਾਉਣ ਤੋਂ ਬਾਅਦ ਮੁਹਿੰਮ ਮੁਕਾਬਲੇ 'ਚ ਬਦਲ ਗਈ। ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਦੋਹਾਂ ਪੱਖਾਂ ਵਿਚਾਲੇ ਰਾਤ ਭਰ ਗੋਲੀਬਾਰੀ ਜਾਰੀ ਰਹੀ। ਜੰਮੂ ਕਸ਼ਮੀਰ ਦੇ ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਮੁਕੇਸ਼ ਸਿੰਘ ਨੇ ਦੱਸਿਆ ਕਿ ਮੁਕਾਬਲਾ ਅਜੇ ਜਾਰੀ ਹੈ ਅਤੇ ਇਸ 'ਚ ਇਕ ਅੱਤਵਾਦੀ ਮਾਰਿਆ ਗਿਆ ਹੈ।


author

DIsha

Content Editor

Related News