ਜੰਮੂ-ਕਸ਼ਮੀਰ ''ਚ ਲਾਕਡਾਊਨ ਦੌਰਾਨ ''ਤੀਜੀ ਅੱਖ'' ਕਰ ਰਹੀ ਹੈ ਪੁਲਸ ਦੀ ਮਦਦ

04/11/2020 11:10:06 AM

ਜੰਮੂ— ਭਾਰਤ 'ਚ ਕੋਰੋਨਾ ਵਾਇਰਸ 'ਕੋਵਿਡ-19' ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤਕ ਦੇਸ਼ 'ਚ 7,447 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਖਤਰਨਾਕ ਵਾਇਰਸ ਕਾਰਨ ਹੁਣ ਤਕ 239 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਹ ਵਾਇਰਸ 31 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਫੈਲ ਚੁੱਕਾ ਹੈ। ਵਾਇਰਸ ਤੋਂ ਬਚਾਅ ਲਈ ਪੂਰਾ ਦੇਸ਼ ਲਾਕਡਾਊਨ ਹੈ। ਪੁਲਸ ਵਲੋਂ ਪੂਰੀ ਮੁਸਤੈਦੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ। ਲੋਕ ਇਸ ਵਾਇਰਸ ਨੂੰ ਹਲਕੇ 'ਚ ਲੈ ਰਹੇ ਹਨ। ਹੁਣ ਪੁਲਸ ਦੀ ਮਦਦ 'ਤੀਜੀ ਅੱਖ' ਯਾਨੀ ਕਿ ਡਰੋਨ ਕਰ ਰਹੇ ਹਨ। ਦੇਸ਼ ਦੇ ਕਈ ਸੂਬਿਆਂ 'ਚ ਡਰੋਨ ਰਾਹੀ ਨਜ਼ਰ ਰੱਖੀ ਜਾ ਰਹੀ ਹੈ ਕਿ ਲੋਕ ਆਪਣੇ ਘਰਾਂ 'ਚ ਹੀ ਬੰਦ ਰਹਿਣ।

PunjabKesari

ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਵਿਚ ਪੀੜਤਾਂ ਦੀ ਗਿਣਤੀ ਵਧ ਕੇ 207 ਹੋ ਗਈ ਹੈ ਅਤੇ 4 ਲੋਕਾਂ ਦੀ ਮੌਤ ਹੋਈ ਹੈ। ਇੱਥੇ ਵੀ ਡਰੋਨ ਰਾਹੀਂ ਖੇਤਰਾਂ ਦੀ ਨਜ਼ਰ ਰੱਖੀ ਜਾ ਰਹੀ ਹੈ। ਜੰਮੂ-ਕਸ਼ਮੀਰ ਦੇ ਪੁੰਛ 'ਚ ਪੁਲਸ ਕੋਰੋਨਾ ਵਾਇਰਸ ਲਾਕਡਾਊਨ ਦੌਰਾਨ ਖੇਤਰਾਂ ਦੀ ਨਿਗਰਾਨੀ ਲਈ ਡਰੋਨ ਦੀ ਵਰਤੋਂ ਕਰ ਰਹੀ ਹੈ। ਪੁਲਸ ਲੋਕਾਂ ਨੂੰ ਘਰਾਂ 'ਚ ਹੀ ਰਹਿਣ ਦੀ ਅਪੀਲ ਕਰ ਰਹੀ ਹੈ। ਲਾਕਡਾਊਨ ਨੂੰ ਕਾਰਗਰ ਰਹੇ, ਇਸ ਲਈ ਡਰੋਨ ਦੀ ਮਦਦ ਲਈ ਜਾ ਰਹੀ ਹੈ, ਤਾਂ ਕਿ ਵਾਇਰਸ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।

 


Tanu

Content Editor

Related News