J&K: ਵੱਡੀ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਰਾਜੌਰੀ ''ਚ IED ਬਰਾਮਦ

Sunday, Sep 03, 2023 - 03:31 PM (IST)

J&K: ਵੱਡੀ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਰਾਜੌਰੀ ''ਚ IED ਬਰਾਮਦ

ਜੰਮੂ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਸੁਰੱਖਿਆ ਫੋਰਸਾਂ ਨੇ ਐਤਵਾਰ ਨੂੰ ਇਕ ਸ਼ਕਤੀਸ਼ਾਲੀ ਵਿਸਫੋਟਕ (IED) ਦਾ ਪਤਾ ਲਾ ਕੇ ਉਸ ਨੂੰ ਨਕਾਰਾ ਕਰ ਦਿੱਤਾ, ਜਿਸ ਨਾਲ ਇਕ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ ਹੋ ਗਈ। ਫ਼ੌਜ ਦੇ ਸੂਤਰਾਂ ਨੇ ਦੱਸਿਆ ਕਿ ਜੰਮੂ-ਰਾਜੌਰੀ ਨੈਸ਼ਨਲ ਹਾਈਵੇਅ 'ਤੇ ਨਾਰੀਅਨ ਵਿਚ ਇਕ ਪੁਲ ਕੋਲ ਇਕ ਸ਼ੱਕੀ ਵਸਤੂ (ਟਿਫਿਨ ਬਾਕਸ) ਇਕ ਸ਼ਕਤੀਸ਼ਾਲੀ ਵਿਸਫੋਟਕ (IED) ਦਾ ਪਤਾ ਲਾਉਣ ਮਗਰੋਂ ਸਾਂਝੀ ਟੀਮ ਘਟਨਾ ਵਾਲੀ ਥਾਂ 'ਤੇ ਪਹੁੰਚੀ।

ਇਹ ਵੀ ਪੜ੍ਹੋ-  ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ 'ਚ ਦਾਖ਼ਲ

ਸੂਤਰਾਂ ਮੁਤਾਬਕ ਨੇੜੇ ਦੇ ਫ਼ੌਜ ਕੈਂਪ ਤੋਂ 3 ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਕੱਲਾਰ ਅਤੇ ਬਾਲਾਵੇਨਿਊ ਵਿਚ ਇਕ ਮੋਟਰ ਵਾਹਨ ਜਾਂਚ ਚੌਕੀ ਸਥਾਪਤ ਕੀਤੀ ਗਈ। ਨਾਲ ਹੀ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਕਾਰਵਾਈ ਵਿਚ ਸ਼ਾਮਲ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਬੰਬ ਰੋਕੂ ਦਸਤਾ ਮੌਕੇ 'ਤੇ ਪਹੁੰਚਿਆ ਅਤੇ ਕਰੀਬ 4 ਘੰਟੇ ਦੀ ਮੁਹਿੰਮ ਮਗਰੋਂ IED ਦੀ ਸਫ਼ਲਤਾਪੂਰਵਕ ਪਛਾਣ ਕਰ ਕੇ ਉਸ ਨੂੰ ਨਕਾਰਾ ਕਰ ਦਿੱਤਾ। ਇਸ ਦੌਰਾਨ ਹਾਈਵੇਅ 'ਤੇ ਆਵਾਜਾਈ ਰੋਕ ਦਿੱਤੀ ਗਈ, ਜਿਸ ਨੂੰ ਬਾਅਦ ਵਿਚ ਬਹਾਲ ਕਰ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tanu

Content Editor

Related News