IMD ਦਾ ਅਲਰਟ! ਭਲਕੇ ਤੋਂ 5 ਦਿਨ ਤੱਕ ਪਵੇਗਾ ਮੀਂਹ

Monday, Apr 07, 2025 - 03:01 PM (IST)

IMD ਦਾ ਅਲਰਟ! ਭਲਕੇ ਤੋਂ 5 ਦਿਨ ਤੱਕ ਪਵੇਗਾ ਮੀਂਹ

ਸ਼੍ਰੀਨਗਰ- ਜੰਮੂ-ਕਸ਼ਮੀਰ ਵਿਚ ਮੰਗਲਵਾਰ ਤੋਂ 5 ਦਿਨ ਤੱਕ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਗਿਆਨ ਕੇਂਦਰ (IMD) ਨੇ ਅਲਰਟ ਜਾਰੀ ਕਰਦਿਆਂ ਦੱਸਿਆ ਕਿ ਪੂਰੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਅਗਲੇ 24 ਘੰਟਿਆਂ 'ਚ ਆਮ ਤੌਰ 'ਤੇ ਮੌਸਮ ਖੁਸ਼ਕ ਰਹਿਣ ਅਤੇ ਮੰਗਲਵਾਰ ਤੋਂ ਮੀਂਹ ਜਾਂ ਫਿਰ ਗਰਜ ਨਾਲ ਬੌਛਾਰਾਂ ਪੈਣ ਦਾ ਅਨੁਮਾਨ ਹੈ।

ਕਸ਼ਮੀਰ ਵਿਚ 9-10 ਅਪ੍ਰੈਲ ਨੂੰ ਮੋਹਲੇਧਾਰ ਮੀਂਹ ਪੈਣ ਅਤੇ ਜੰਮੂ ਖੇਤਰ ਵਿਚ 9-11 ਅਪ੍ਰੈਲ ਤੱਕ ਵੱਖ-ਵੱਖ ਹਿੱਸਿਆਂ ਵਿਚ ਮੀਂਹ ਪੈਣ ਦੇ ਆਸਾਰ ਹਨ। ਇਸ ਦਰਮਿਆਨ ਕਸ਼ਮੀਰ ਦੀਆਂ ਜ਼ਿਆਦਾਤਰ ਥਾਵਾਂ 'ਚ ਘੱਟ ਤੋਂ ਘੱਟ ਤਾਪਮਾਨ ਆਮ ਨਾਲੋਂ 2 ਤੋਂ 5 ਡਿਗਰੀ ਸੈਲਸੀਅਸ ਵੱਧ ਅਤੇ ਜੰਮੂ ਡਵੀਜ਼ਨ 'ਚ ਆਮ ਨਾਲੋਂ 3 ਤੋਂ 5 ਡਿਗਰੀ ਸੈਲਸੀਅਸ ਵੱਧ ਰਿਹਾ। ਦੱਖਣੀ ਕਸ਼ਮੀਰ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਪਹਿਲਗਾਮ 'ਚ ਘਾਟੀ ਵਿਚ ਘੱਟ ਤੋਂ ਘੱਟ ਤਾਪਮਾਨ ਸਭ ਤੋਂ ਘੱਟ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਉੱਤਰੀ ਕਸ਼ਮੀਰ ਦੇ ਗੁਲਮਰਗ ਸਕੀ ਰਿਜ਼ੋਰਟ ਵਿਚ ਘੱਟ ਤੋਂ ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜੋ ਔਸਤ ਤੋਂ 5 ਡਿਗਰੀ ਸੈਲਸੀਅਸ ਵੱਧ ਹੈ। ਪ੍ਰਦੇਸ਼ ਵਿਚ ਦਿਨ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਕਸ਼ਮੀਰ ਦੇ ਜ਼ਿਆਦਾਤਰ ਹਿੱਸਿਆਂ ਵਿਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7 ਤੋਂ 9 ਡਿਗਰੀ ਸੈਲਸੀਅਸ ਵੱਧ ਅਤੇ ਜੰਮੂ ਡਵੀਜ਼ਨ ਵਿਚ ਆਮ ਨਾਲੋਂ 5 ਤੋਂ 7 ਡਿਗਰੀ ਸੈਲਸੀਅਸ ਵੱਧ ਰਿਹਾ।


author

Tanu

Content Editor

Related News