ਜੰਮੂ-ਕਸ਼ਮੀਰ ਦੇ ਕੁਪਵਾੜਾ ’ਚ ਅੱਤਵਾਦੀਆਂ ਦੇ 2 ਸਰਗਣਿਆਂ ਦੀਆਂ ਜਾਇਦਾਦਾਂ ਜ਼ਬਤ
Wednesday, Feb 26, 2025 - 12:49 AM (IST)

ਸ਼੍ਰੀਨਗਰ (ਭਾਸ਼ਾ)- ਜੰਮੂ-ਕਸ਼ਮੀਰ ਪੁਲਸ ਨੇ ਪਾਕਿਸਤਾਨ ਸਥਿਤ 2 ਅੱਤਵਾਦੀ ਸਰਗਣਿਆਂ ਦੀ ਲੱਖਾਂ ਰੁਪਏ ਦੀ ਜਾਇਦਾਦ ਮੰਗਲਵਾਰ ਨੂੰ ਕੁਪਵਾੜਾ ਜ਼ਿਲੇ ਵਿਚ ਜ਼ਬਤ ਕਰ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਵੱਲੋਂ ਅਦਾਲਤ ਤੋਂ ਹੁਕਮ ਪ੍ਰਾਪਤ ਕਰਨ ਤੋਂ ਬਾਅਦ ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵਿਚ 3 ਕਨਾਲ ਅਤੇ 12 ਮਰਲੇ ਜ਼ਮੀਨ ਸ਼ਾਮਲ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਜਾਇਦਾਦਾਂ ਤਾਹਿਰ ਅਹਿਮਦ ਪੀਰ ਅਤੇ ਮੁਹੰਮਦ ਰਮਜ਼ਾਨ ਗਨੀ ਦੀਆਂ ਹਨ, ਜੋ ਕੁਪਵਾੜਾ ਦੇ ਵਸਨੀਕ ਹਨ ਅਤੇ ਇਸ ਸਮੇਂ ਪਾਕਿਸਤਾਨ ਤੋਂ ਬਾਹਰ ਰਹਿ ਰਹੇ ਹਨ।
ਪੁਲਸ ਨੇ ਦੱਸਿਆ ਕਿ 2011 ਵਿਚ ਦਰਜ ਇਕ ਮਾਮਲੇ ਦੀ ਜਾਂਚ ਦੌਰਾਨ ਇਨ੍ਹਾਂ ਦੀ ਪਛਾਣ 2 ਭਗੌੜਿਆਂ ਦੀ ਜਾਇਦਾਦਾਂ ਵਜੋਂ ਕੀਤੀ ਗਈ ਸੀ।