UAPA ਦੇ ਅਧੀਨ 7 ਵਿਦਿਆਰਥੀ ਗ੍ਰਿਫ਼ਤਾਰ, ਵਿਸ਼ਵ ਕੱਪ ਫਾਈਨਲ ''ਚ ਭਾਰਤ ਦੀ ਹਾਰ ਦਾ ਮਨਾਇਆ ਸੀ ਜਸ਼ਨ

Tuesday, Nov 28, 2023 - 10:09 AM (IST)

UAPA ਦੇ ਅਧੀਨ 7 ਵਿਦਿਆਰਥੀ ਗ੍ਰਿਫ਼ਤਾਰ, ਵਿਸ਼ਵ ਕੱਪ ਫਾਈਨਲ ''ਚ ਭਾਰਤ ਦੀ ਹਾਰ ਦਾ ਮਨਾਇਆ ਸੀ ਜਸ਼ਨ

ਸ਼੍ਰੀਨਗਰ (ਭਾਸ਼ਾ)- ਇਤਰਾਜ਼ਯੋਗ ਨਾਅਰੇ ਲਗਾਉਣ ਅਤੇ ਵਿਸ਼ਵ ਕੱਪ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਦੀ ਹਾਰ ਦਾ ਜਸ਼ਨ ਮਨਾਉਣ ਦੇ ਦੋਸ਼ 'ਚ ਇੱਥੇ ਇਕ ਖੇਤੀਬਾੜੀ ਯੂਨੀਵਰਸਿਟੀ ਦੇ 7 ਵਿਦਿਆਰਥੀਆਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਵਿਰੋਧੀ ਐਕਟ (ਯੂ.ਏ.ਪੀ.ਏ.) ਦੇ ਅਧੀਨ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਸ਼ੇਰ-ਏ-ਕਸ਼ਮੀਰ ਖੇਤੀਬਾੜੀ ਵਿਗਿਆਨੀ ਅਤੇ ਤਕਨਾਲੋਜੀ ਯੂਨੀਵਰਸਿਟੀ (ਐੱਸ.ਕੇ.ਯੂ.ਐੱਸ.ਟੀ.)- ਕਸ਼ਮੀਰ ਦੇ ਵਿਦਿਆਰਥੀ ਹਨ। 

ਇਹ ਵੀ ਪੜ੍ਹੋ : ਜੰਮੂ : ਗੈਰ-ਕਾਨੂੰਨੀ ਰੂਪ ਨਾਲ ਦਾਖ਼ਲ ਹੋਣ ਦੇ ਦੋਸ਼ 'ਚ ਹਿਰਾਸਤ 'ਚ ਲਈਆਂ ਗਈਆਂ 6 ਬੰਗਲਾਦੇਸ਼ੀ ਔਰਤਾਂ

ਪੁਲਸ ਨੇ ਇਕ ਵਿਦਿਆਰਥੀ ਦੀ ਸ਼ਿਕਾਇਤ ਦੀ ਜਾਂਚ ਸ਼ੁਰੂ ਕਰਨ ਤੋਂ ਬਾਅਦ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਸ ਦੇ ਕਾਲਜ ਦੇ ਸਾਥੀਆਂ ਨੇ ਉਸ ਨੂੰ ਪਰੇਸ਼ਾਨ ਕੀਤਾ ਸੀ ਅਤੇ ਫਾਈਨਲ ਮੈਚ 'ਚ ਆਸਟ੍ਰੇਲੀਆ ਤੋਂ ਭਾਰਤ ਦੀ ਹਾਰ ਤੋਂ ਬਾਅਦ ਇਤਰਾਜ਼ਯੋਗ ਨਾਅਰੇ ਲਗਾਏ ਸਨ। ਅਧਿਕਾਰੀਆਂ ਨੇ ਕਿਹਾ ਕਿ ਵਿਦਿਆਰਥੀਆਂ ਖ਼ਿਲਾਫ਼ ਯੂ.ਏ.ਪੀ.ਏ. ਅਤੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News