ਜੰਮੂ-ਕਸ਼ਮੀਰ ''ਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਟਿਕਾਣੇ ਦਾ ਕੀਤਾ ਪਰਦਾਫ਼ਾਸ਼
Sunday, May 14, 2023 - 05:20 PM (IST)

ਸ੍ਰੀਨਗਰ (ਏਜੰਸੀ)- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ਤੋਂ ਬਾਅਦ ਉਨ੍ਹਾਂ ਦੇ ਟਿਕਾਣੇ ਦਾ ਪਰਦਾਫ਼ਾਸ਼ ਕੀਤਾ। ਪੁਲਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸੰਗਮ ਖ਼ੇਤਰ ਦੇ ਅੰਦਨ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਸੂਚਨਾਵਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਖ਼ੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ- ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚੇ ਦੀ ਬੁਰੀ ਤਰ੍ਹਾਂ ਕੀਤੀ ਕੁੱਟਮਾਰ, ਘੱਟ ਗਿਣਤੀ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ
ਅਧਿਕਾਰੀ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਕਿਹਾ ਕਿ ਅੱਤਵਾਦੀ ਭੱਜਣ ਵਿੱਚ ਕਾਮਯਾਬ ਹੋ ਗਏ ਅਤੇ ਬਾਅਦ 'ਚ ਤਲਾਸ਼ੀ ਦੌਰਾਨ ਗੁਫ਼ਾ ਵਰਗੀ ਛੁਪਣਗਾਹ ਤੋਂ ਕੰਬਲ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ਗਈਆਂ। ਪੁਲਸ ਨੇ ਦੱਸਿਆ ਫ਼ਿਲਹਾਲ ਦੋਵਾਂ ਪਾਸਿਆਂ ਤੋਂ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਇਹ ਵੀ ਪੜ੍ਹੋ- 40 ਸਾਲਾਂ ਬਾਅਦ ਮਾਝਾ ਤੇ ਦੁਆਬਾ ਖ਼ੇਤਰ ਦੇ ਖੇਤਾਂ ’ਚ ਪਹੁੰਚੇਗਾ ਨਹਿਰੀ ਪਾਣੀ, ਸਿੰਚਾਈ ਵਿਭਾਗ ਨੇ ਸ਼ੁਰੂ ਕੀਤਾ ਕੰਮ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।