ਜੰਮੂ-ਕਸ਼ਮੀਰ: ਸ਼ੋਪੀਆਂ ਜ਼ਿਲੇ ''ਚ ਐੱਸ.ਓ.ਜੀ. ਕੈਂਪ ''ਤੇ ਅੱਤਵਾਦੀ ਹਮਲਾ

06/09/2017 6:20:01 AM

ਸ਼੍ਰੀਨਗਰ— ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਆਪਰੇਸ਼ਨ ਸਮੂਹ (ਐੱਸ.ਓ.ਜੀ.) ਦੇ ਸ਼ੋਪੀਆਂ ਜ਼ਿਲੇ ਸਥਿਤ ਕੈਂਪ 'ਤੇ ਸ਼ੁੱਕਰਵਾਰ ਦੀ ਸਵੇਰ ਅੱਤਵਾਦੀ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਹਮਲੇ 'ਚ ਕਿਸੇ ਦੇ ਮਾਰੇ ਜਾਣ ਕੋਈ ੍ਰਖਬਰ ਨਹੀਂ ਮਿਲੀ ਹੈ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਫਿਲਹਾਲ ਹਾਲੇ ਇਸ ਹਮਲੇ 'ਚ ਅੱਤਵਾਦੀਆਂ ਦੇ ਗਿਣਤੀ ਦੀ ਕੋਈ ਖਬਰ ਨਹੀਂ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਮੰਗਲਵਾਰ ਨੂੰ ਸ਼ੋਪੀਆਂ ਜ਼ਿਲੇ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਏ ਮੁਕਾਬਲੇ 'ਚ ਇਕ ਨਾਗਰਿਕ ਦੀ ਮੌਤ ਹੋ ਗਈ ਸੀ। ਹਿੰਸਾ 'ਚ ਮਾਰੇ ਗਏ ਵਿਅਕਤੀ ਦੀ ਪਛਾਣ ਆਦਿਲ ਅਹਿਮਦ ਦੇ ਰੂਪ 'ਚ ਹੋਈ ਹੈ।


Related News