ਜੰਮੂ ਕਸ਼ਮੀਰ ਦੇ ਕੁਪਵਾੜਾ ''ਚ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ ਦੇ ਤਿੰਨ ਅੱਤਵਾਦੀ ਕੀਤੇ ਢੇਰ

Thursday, May 26, 2022 - 09:41 AM (IST)

ਜੰਮੂ ਕਸ਼ਮੀਰ ਦੇ ਕੁਪਵਾੜਾ ''ਚ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ ਦੇ ਤਿੰਨ ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ (ਵਾਰਤਾ)- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਵੀਰਵਾਰ ਨੂੰ ਕੰਟਰੋਲ ਰੇਖਾ ਨੇੜੇ ਸੁਰੱਖਿਆ ਫ਼ੋਰਸਾਂ ਨੇ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਸੁੱਟਿਆ। ਕੁਪਵਾੜਾ ਦੇ ਜੁਮਾਗੁੰਡ 'ਚ ਘੁਸਪੈਠ ਕਰ ਰਹੇ ਅੱਤਵਾਦੀਆਂ ਨੂੰ ਫ਼ੌਜ ਅਤੇ ਪੁਲਸ ਵਲੋਂ ਰੋਕਣ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਕਸ਼ਮੀਰ ਦੇ ਪੁਲਸ ਜਨਰਲ ਇੰਸਪੈਕਟਰ ਵਿਜੇ ਕੁਮਾਰ ਨੇ ਟਵੀਟ ਕੀਤਾ,''ਮਾਰੇ ਗਏ ਤਿੰਨੋਂ ਅੱਤਵਾਦੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨਾਲ ਜੁੜੇ ਹਨ। ਤਿੰਨਾਂ ਦੀ ਪਛਾਣ ਕੀਤੀ ਜਾ ਰਹੀ ਹੈ। ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ।''

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਬਾਰਾਮੂਲਾ 'ਚ ਮੁਕਾਬਲੇ ਦੌਰਾਨ ਤਿੰਨ ਪਾਕਿਸਤਾਨੀ ਅੱਤਵਾਦੀ ਢੇਰ, ਪੁਲਸ ਕਰਮੀ ਸ਼ਹੀਦ

ਇਸ ਤੋਂ ਪਹਿਲਾਂ ਪੁਲਸ ਨੇ ਕਿਹਾ ਸੀ ਕਿ ਕੁਪਵਾੜਾ ਪੁਲਸ ਵਲੋਂ ਜੁਮਾਗੁੰਡ ਪਿੰਡ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਦੇ ਸੰਬੰਧ 'ਚ ਮਿਲੀ ਸੂਚਨਾ ਦੇ ਆਧਾਰ 'ਤੇ ਮੁਹਿੰਮ ਸ਼ੁਰੂ ਕੀਤੀ ਗਈ ਸੀ। ਪਿਛਲੇ ਇਕ ਹਫ਼ਤੇ 'ਚ ਕੁਪਵਾੜਾ 'ਚ ਘੁਸਪੈਠ ਦੀ ਇਹ ਦੂਜੀ ਕੋਸ਼ਿਸ਼ ਹੈ, ਜਿਸ ਨੂੰ ਅਸਫ਼ਲ ਕਰ ਦਿੱਤਾ ਗਿਆ ਹੈ। ਬਾਰਾਮੂਲਾ 'ਚ ਜੈਸ਼-ਏ-ਮੁਹੰਮਦ ਦੇ ਤਿੰਨ ਪਾਕਿਸਤਾਨੀ ਅੱਤਵਾਦੀਆਂ ਦੇ ਮਾਰੇ ਜਾਣ ਦੇ ਇਕ ਦਿਨ ਬਾਅਦ ਕੁਪਵਾੜਾ ਮੁਕਾਬਲਾ ਸ਼ੁਰੂ ਹੋਇਆ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News