ਜੰਮੂ ਕਸ਼ਮੀਰ : ਸੋਪੋਰ ''ਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਜੈਸ਼ ਦੇ 2 ਅੱਤਵਾਦੀ ਕੀਤੇ ਢੇਰ

Thursday, Sep 01, 2022 - 09:35 AM (IST)

ਜੰਮੂ ਕਸ਼ਮੀਰ : ਸੋਪੋਰ ''ਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸਾਂ ਨੇ ਜੈਸ਼ ਦੇ 2 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਫ਼ੋਰਸਾਂ ਨਾਲ ਰਾਤ ਭਰ ਚੱਲੇ ਮੁਕਾਬਲੇ 'ਚ ਜੈਸ਼-ਏ-ਮੁਹੰਮਦ (ਜੇ.ਈ.ਐੱਮ.) ਦੇ 2 ਅੱਤਵਾਦੀ ਮਾਰੇ ਗਏ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨਾਲ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਬੁੱਧਵਾਰ ਰਾਤ ਸੋਪੋਰ ਸ਼ਹਿਰ ਦੇ ਬੋਮਈ ਇਲਾਕੇ 'ਚ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਕਿਹਾ ਕਿ ਸੁਰੱਖਿਆ ਕਰਮੀਆਂ ਨੇ ਮੁਹਿੰਮ 'ਚ 2 ਅੱਤਵਾਦੀਆਂ ਨੂੰ ਮਾਰ ਸੁੱਟਿਆ। ਗੋਲੀਬਾਰੀ 'ਚ ਇਕ ਆਮ ਨਾਗਰਿਕ ਵੀ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : ਪੁਲਸ ਨੇ ਫੜ੍ਹਿਆ ਦੇਸ਼ ਦਾ ਸਭ ਤੋਂ ਵੱਡਾ ਸਾਈਬਰ ਫਰਾਡ ਗੈਂਗ; 10 ਕਰੋੜ ਜ਼ਬਤ

ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਅੱਤਵਾਦੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਸਨ। ਉਨ੍ਹਾਂ ਕਿਹਾ ਕਿ ਦੋਵੇਂ ਆਮ ਨਾਗਰਿਕਾਂ 'ਤੇ ਹਮਲੇ ਦੀ ਸਾਜਿਸ਼ ਰਚ ਰਹੇ ਸਨ। ਕਸ਼ਮੀਰ ਦੇ ਐਡੀਸ਼ਨ ਪੁਲਸ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਵਿਜੇ ਕੁਮਾਰ ਨੇ ਟਵੀਟ ਕੀਤਾ,''ਜੈਸ਼-ਏ-ਮੁਹੰਮਦ ਦੇ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਸੋਪੋਰ ਦੇ ਮੁਹੰਮਦ ਰਫੀ ਅਤੇ ਪੁਲਵਾਮਾ ਦੇ ਕੈਸਰ ਅਸ਼ਰਫ਼ ਵਜੋਂ ਹੋਈ ਹੈ। ਅੱਤਵਾਦੀ ਰਫ਼ੀ 'ਤੇ ਇਸ ਤੋਂ ਪਹਿਲਾਂ 2 ਵਾਰ ਪੀ.ਐੱਸ.ਏ. ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ। ਦੋਵੇਂ ਕਈ ਅੱਤਵਾਦੀ ਅਪਰਾਧਾਂ 'ਚ ਸ਼ਾਮਲ ਸਨ। ਸੂਚਨਾ ਅਨੁਸਾਰ ਉਹ ਸੋਪੋਰ ਖੇਤਰ 'ਚ ਆਮ ਨਾਗਰਿਕਾਂ 'ਤੇ ਹਮਲਾ ਕਰਨ ਦੀ ਸਾਜਿਸ਼ ਰਚ ਰਹੇ ਸਨ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News