ਜੰਮੂ-ਕਸ਼ਮੀਰ : ਫੌਜ ਨਾਲ ਝੜਪ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
Tuesday, Nov 20, 2018 - 09:43 AM (IST)

ਸ਼੍ਰੀਨਗਰ(ਏਜੰਸੀ)— ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲੇ 'ਚ ਸੁਰੱਖਿਆ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੰਗਲਵਾਰ ਨੂੰ ਝੜਪ ਹੋ ਗਈ। ਫੌਜ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਦੌਰਾਨ ਫੌਜ ਦਾ ਇਕ ਜਵਾਨ ਵੀ ਸ਼ਹੀਦ ਹੋ ਗਿਆ ਅਤੇ 2 ਹੋਰ ਜ਼ਖਮੀ ਹੋ ਗਏ। ਸੁਰੱਖਿਆ ਫੌਜ ਨੂੰ ਨਦਿਗਾਮ 'ਚ ਅੱਤਵਾਦੀਆਂ ਦੀਆਂ ਸ਼ੱਕੀ ਗਤੀਵਿਧੀਆਂ ਬਾਰੇ ਸੂਚਨਾ ਮਿਲੀ ਸੀ ਜਿਸ ਮਗਰੋਂ ਅੱਤਵਾਦੀਆਂ ਦੀ ਭਾਲ ਲਈ ਫੌਜ ਨੇ ਸਰਚ ਆਪ੍ਰੇਸ਼ਨ ਚਲਾਇਆ।
ਅੱਤਵਾਦੀਆਂ ਨੂੰ ਸੁਰੱਖਿਆ ਫੌਜ ਨੇ ਸਰੈਂਡਰ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਜਵਾਨਾਂ 'ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਫੌਜ ਵਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ। ਇਸ ਦੌਰਾਨ ਸੁਰੱਖਿਆ ਫੌਜ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅੱਤਵਾਦੀਆਂ ਵਲੋਂ ਹੋਈ ਗੋਲੀਬਾਰੀ ਕਾਰਨ 3 ਜਵਾਨ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਫੌਜੀ ਸ਼ਹੀਦ ਹੋ ਗਿਆ।