ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਮੀਰਵਾਈਜ਼ ਫਾਰੂਕ ਨੂੰ ਦਿੱਲੀ ਜਾਣ ਦੀ ਦਿੱਤੀ ਮਨਜ਼ੂਰੀ
Tuesday, Jan 09, 2024 - 05:13 PM (IST)
ਸ਼੍ਰੀਨਗਰ (ਭਾਸ਼ਾ)- ਸ਼੍ਰੀਨਗਰ 'ਚ ਅਧਿਕਾਰੀਆਂ ਨੇ ਹੁਰੀਅਤ ਕਾਨਫਰੰਸ ਦੇ ਪ੍ਰਧਾਨ ਮੀਰਵਾਈਜ਼ ਫਾਰੂਕ ਨੂੰ 'ਨਿੱਜੀ' ਯਾਤਰਾ 'ਤੇ ਦਿੱਲੀ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸ਼੍ਰੀਨਗਰ 'ਚ 14ਵੀਂ ਸਦੀ ਦੀ ਮਸਜਿਦ ਦੇ ਪ੍ਰਬੰਧਨ ਬਾਡੀ ਅੰਜੁਮਨ ਔਕਾਫ਼ ਜਾਮੀਆ ਮਸਜਿਦ ਨੇ ਮੰਗਲਵਾਰ ਨੂੰ ਇਕ ਬਿਆਨ 'ਚ ਕਿਹਾ,''ਇਸ ਕੇਂਦਰ ਸ਼ਾਸਿਤ ਖੇਤਰ ਦੇ ਪ੍ਰਸ਼ਾਸਨ ਦੇ ਮੀਰਵਾਈਜ਼-ਏ-ਕਸ਼ਮੀਰ ਮੁਹੰਮਦ ਉਮਰ ਫਾਰੂਕ ਨੂੰ ਸੋਮਵਾਰ ਨੂੰ ਨਵੀਂ ਦਿੱਲੀ ਦੀ ਯਾਤਰਾ ਕਰਨ ਦੀ ਮਨਜ਼ੂਰੀ ਦੇ ਦਿੱਤੀ। ਮੀਰਵਾਈਜ਼ ਨੇ ਆਪਣੀ ਇਸ ਯਾਤਰਾ ਨੂੰ ਨਿੱਜੀ ਹੋਣ ਦੀ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਨਜ਼ੂਰੀ ਦੇ ਦਿੱਤੀ।''
ਇਹ ਵੀ ਪੜ੍ਹੋ : ਮਾਂ ਨੇ ਗੋਆ ਲਿਜਾ ਕੇ 4 ਸਾਲਾ ਮਾਸੂਮ ਨੂੰ ਉਤਾਰਿਆ ਮੌਤ ਦੇ ਘਾਟ, ਵਜ੍ਹਾ ਕਰੇਗੀ ਹੈਰਾਨ
ਅੰਜੁਮਨ ਔਕਾਫ਼ ਜਾਮੀਆ ਮਸਜਿਦ ਨੇ ਦਾਅਵਾ ਕੀਤਾ ਕਿ ਪਿਛਲੇ ਸਾਲ ਸਤੰਬਰ 'ਚ ਘਰ 'ਚ ਨਜ਼ਰਬੰਦੀ ਤੋਂ ਰਿਹਾਅ ਕੀਤੇ ਜਾਣ ਦੇ ਬਾਵਜੂਦ ਹੁਰੀਅਤ ਮੁਖੀ ਨੂੰ ਨਿਗੀਨ 'ਚ ਉਨ੍ਹਾਂ ਦੇ ਘਰ ਵਾਰ-ਵਾਰ ਅਤੇ ਖ਼ਾਸ ਕਰ ਕੇ ਸ਼ੁੱਕਰਵਾਰ ਨੂੰ ਨਜ਼ਰਬੰਦ ਕੀਤਾ ਗਿਆ ਹੈ। ਮਸਜਿਦ ਪ੍ਰਬੰਧਨ ਬਾਡੀ ਨੇ ਕਿਹਾ ਕਿ ਪਿਛਲੇ ਸਾਲ 7 ਅਕਤੂਬਰ ਨੂੰ ਇਜ਼ਰਾਈਲ-ਹਮਾਸ ਵਿਚਾਲੇ ਲੜਾਈ ਛਿੜ ਜਾਣ ਦੇ ਬਾਅਦ ਤੋਂ ਬਾਅਦ ਉਨ੍ਹਾਂ ਨੂੰ ਜਾਮੀਆ ਮਸਜਿਦ ਨਹੀਂ ਜਾਣ ਦਿੱਤਾ ਗਿਆ ਹੈ, ਜਿੱਥੇ ਉਹ ਸ਼ੁੱਕਰਵਾਰ ਨੂੰ ਉਪਦੇਸ਼ ਦਿੰਦੇ ਹਨ। ਬਿਆਨ 'ਚ ਕਿਹਾ ਗਿਆ ਹੈ,''ਮੀਰਵਾਈਜ਼ ਇਕ-2 ਹਫ਼ਤੇ 'ਚ (ਕਸ਼ਮੀਰ) ਵਾਪਸ ਆ ਜਾਣਗੇ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8