ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਮੁਕਾਬਲਾ, 2 ਅੱਤਵਾਦੀ ਢੇਰ

07/13/2020 10:22:36 AM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਸੋਮਵਾਰ ਸਵੇਰੇ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਅਨੰਤਨਾਗ ਜ਼ਿਲ੍ਹੇ ਦੇ ਸ਼੍ਰੀਗੁਫਵਾਰਾ ਇਲਾਕੇ 'ਚ ਤੜਕੇ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ ਸੀ।

ਉਨ੍ਹਾਂ ਨੇ ਦੱਸਿਆ ਕਿ ਉੱਥੇ ਲੁਕੇ ਅੱਤਵਾਦੀਆਂ ਨੇ ਸਵੇਰੇ ਕਰੀਬ 6.40 ਵਜੇ ਸੁਰੱਖਿਆ ਦਸਤਿਆਂ 'ਤੇ ਗੋਲੀਬਾਰੀ ਕਰ ਦਿੱਤੀ। ਇਸ ਦਾ ਫੋਰਸਾਂ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਮੌਕੇ ਤੋਂ ਹਥਿਆਰ ਅਤੇ ਗੋਲਾ-ਬਾਰੂਦ ਸਮੇਤ ਹੋਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ।


DIsha

Content Editor

Related News