ਜੰਮੂ-ਕਸ਼ਮੀਰ ’ਚ 20 ਅਗਸਤ ਤਕ ਚੋਣਾਂ ਦਾ ਐਲਾਨ ਸੰਭਵ, ਅਕਤੂਬਰ-ਨਵੰਬਰ ’ਚ 6 ਪੜਾਵਾਂ ’ਚ ਹੋ ਸਕਦੀ ਹੈ ਪੋਲਿੰਗ
Wednesday, Aug 14, 2024 - 12:33 AM (IST)
ਨਵੀਂ ਦਿੱਲੀ– ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ 20 ਅਗਸਤ ਤਕ ਹੋ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਅਕਤੂਬਰ ਤੋਂ ਲੈ ਕੇ ਨਵੰਬਰ ਦੇ ਪਹਿਲੇ ਹਫਤੇ ਦਰਮਿਆਨ 6 ਪੜਾਵਾਂ ’ਚ ਪੋਲਿੰਗ ਹੋਵੇਗੀ। ਜੰਮੂ-ਕਸ਼ਮੀਰ ਵਿਚ ਧਾਰਾ-370 ਹਟਣ ਤੋਂ ਬਾਅਦ ਇਹ ਪਹਿਲੀ ਵਿਧਾਨ ਸਭਾ ਚੋਣ ਹੋਵੇਗੀ।
ਜੰਮੂ-ਕਸ਼ਮੀਰ ਵਿਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਚੋਣ ਕਮਿਸ਼ਨ 14 ਅਗਸਤ ਨੂੰ ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨਾਲ ਬੈਠਕ ਕਰੇਗਾ। 9 ਅਗਸਤ ਨੂੰ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਆਪਣੀ ਟੀਮ ਦੇ ਨਾਲ ਜੰਮੂ-ਕਸ਼ਮੀਰ ਦਾ ਦੌਰਾ ਕੀਤਾ ਸੀ।
ਉਨ੍ਹਾਂ ਕਿਹਾ ਸੀ ਕਿ ਕਮਿਸ਼ਨ ਇੱਥੇ ਜਲਦ ਤੋਂ ਜਲਦ ਚੋਣਾਂ ਕਰਾਉਣ ਲਈ ਵਚਨਬੱਧ ਹੈ। ਕੋਈ ਵੀ ਬਾਹਰਲੀ ਤੇ ਅੰਦਰੂਨੀ ਤਾਕਤ ਚੋਣ ਪ੍ਰਕਿਰਿਆ ਨੂੰ ਪਟੜੀ ਤੋਂ ਨਹੀਂ ਉਤਾਰ ਸਕਦੀ। ਜੰਮੂ-ਕਸ਼ਮੀਰ ਦੇ ਲੋਕ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਦਾ ਕਰਾਰਾ ਜਵਾਬ ਦੇਣਗੇ। ਜੰਮੂ-ਕਸ਼ਮੀਰ ਤੋਂ ਇਲਾਵਾ ਇਸ ਸਾਲ ਮਹਾਰਾਸ਼ਟਰ, ਝਾਰਖੰਡ ਤੇ ਹਰਿਆਣਾ ’ਚ ਵੀ ਵਿਧਾਨ ਸਭਾ ਚੋਣਾਂ ਹੋਣੀਆਂ ਹਨ।