ਜੰਮੂ-ਕਸ਼ਮੀਰ ''ਚ ਜਲਦ ਹੋਣਗੀਆਂ ਵਿਧਾਨ ਸਭਾ ਚੋਣਾਂ : ਉੱਪ ਰਾਜਪਾਲ ਮੁਰਮੂ

11/14/2019 3:30:34 PM

ਜੰਮੂ— ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਜਲਦ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣਗੀਆਂ। ਇਹ ਐਲਾਨ ਉੱਪ ਰਾਜਪਾਲ ਗਿਰੀਸ਼ ਚੰਦਰਾ (ਜੀ.ਸੀ.) ਮੁਰਮੂ ਨੇ ਕਰਦੇ ਹੋਏ ਕਿਹਾ ਕਿ ਜੰਮੂ-ਕਸ਼ਮੀਰ 'ਚ ਕੇਂਦਰ ਸ਼ਾਸਨ ਹੋਣ ਦੇ ਨਾਲ-ਨਾਲ ਆਪਣੀਆਂ ਵਿਧਾਨ ਸਭਾ ਚੋਣਾਂ ਵੀ ਹੋਣਗੀਆਂ ਅਤੇ ਇੱਥੇ ਜਨਪ੍ਰਤੀਨਿਧੀ ਚੁਣੇ ਜਾਣ ਦੀ ਪ੍ਰਕਿਰਿਆ ਜਲਦ ਸ਼ੁਰੂ ਹੋਵੇਗੀ। ਮੁਰਮੂ ਜ਼ਿਲਾ ਰਿਆਸੀ 'ਚ ਪੁਲਸ ਟਰੇਨਿੰਗ ਸੈਂਟਰ ਤਲਵਾੜਾ 'ਚ ਪੁਲਸ ਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਨੇ ਜੰਮੂ-ਕਸ਼ਮੀਰ ਪੁਲਸ ਦੀ ਕਾਰਜਪ੍ਰਣਾਲੀ ਦੀ ਸ਼ਲਾਘਾ ਕਰਦੇ ਹੋਏ ਉੱਪ ਰਾਜਪਾਲ ਨੇ ਕਿਹਾ ਕਿ ਰਾਜ 'ਚ ਅੱਤਵਾਦ ਨੂੰ ਜੜ੍ਹੋਂ ਖਤਮ ਕਰਨ ਲਈ ਪੁਲਸ ਬਿਹਤਰ ਕੰਮ ਕਰ ਰਹੀ ਹੈ। ਇਸ ਦੇ ਜਵਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੇ ਹਨ। ਪੁਲਸ ਜਵਾਨਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਗਈ, ਉਹ ਉਸ ਤੋਂ ਕਦੇ ਪਿੱਛੇ ਨਹੀਂ ਹਟੇ। ਜਲਦ ਹੀ ਜੰਮੂ-ਕਸ਼ਮੀਰ ਪੁਲਸ ਦੇ ਮੋਢਿਆਂ 'ਤੇ ਇਕ ਮਹੱਤਵਪੂਰਨ ਜ਼ਿੰਮੇਵਾਰੀ ਪਾਈ ਜਾਵੇਗੀ ਅਤੇ ਉਹ ਹੋਵੇਗੀ ਰਾਜ 'ਚ ਸ਼ਾਂਤੀਪੂਰਵਕ ਵਿਧਾਨ ਸਭਾ ਚੋਣਾਂ ਕਰਵਾਉਣਾ।

ਉੱਪ ਰਾਜਪਾਲ ਨੇ ਪੁਲਸ ਜਵਾਨਾਂ ਨੂੰ ਕਿਹਾ ਕਿ ਇਨ੍ਹਾਂ ਚੋਣਾਂ 'ਚ ਉਨ੍ਹਾਂ ਦੀ ਅਹਿਮ ਭੂਮਿਕਾ ਰਹੇਗੀ, ਇਸ ਲਈ ਉਹ ਹੁਣ ਤੋਂ ਇਸ ਲਈ ਤਿਆਰੀ ਸ਼ੁਰੂ ਕਰ ਦੇਣ। ਉਨ੍ਹਾਂ ਨੇ ਕਿਹਾ ਕਿ ਇਹ ਵੀ ਸੰਕੇਤ ਦਿੱਤਾ ਕਿ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁਕੀ ਹੈ। ਜਲਦ ਹੀ ਆਮ ਜਨਤਾ ਨੂੰ ਇਸ ਸੰਬੰਧ 'ਚ ਸੂਚਿਤ ਕਰ ਦਿੱਤਾ ਜਾਵੇਗਾ।


DIsha

Edited By DIsha