ਜੰਮੂ-ਕਸ਼ਮੀਰ ਪੁਲਸ ਨੇ ਮਹਿਬੂਬਾ ਮੁਫਤੀ ਦੀ ਨਜ਼ਰਬੰਦੀ ਦੀ ਰਿਪੋਰਟ ਨੂੰ ਕੀਤਾ ਖਾਰਿਜ

Thursday, Nov 18, 2021 - 01:42 AM (IST)

ਜੰਮੂ-ਕਸ਼ਮੀਰ ਪੁਲਸ ਨੇ ਮਹਿਬੂਬਾ ਮੁਫਤੀ ਦੀ ਨਜ਼ਰਬੰਦੀ ਦੀ ਰਿਪੋਰਟ ਨੂੰ ਕੀਤਾ ਖਾਰਿਜ

ਸ਼੍ਰੀਨਗਰ - ਪੁਲਸ ਨੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੂੰ ਹਿਰਾਸਤ ਵਿੱਚ ਲੈਣ ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਹਿਬੂਬਾ ਮੁਫਤੀ ਸ਼੍ਰੀਨਗਰ ਦੀ ਪ੍ਰੈੱਸ ਕਲੋਨੀ 'ਚ ਇਕ ਪ੍ਰਦਰਸ਼ਨ 'ਚ ਸ਼ਾਮਲ ਹੋਣ ਲਈ ਜਾ ਰਹੀ ਸੀ। ਸੁਰੱਖਿਆ ਕਾਰਨਾਂ ਕਰਕੇ ਉਨ੍ਹਾਂ ਨੂੰ ਬਾਹਰ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੂਤਰਾਂ ਨੇ ਦੱਸਿਆ ਸੀ ਕਿ ਪ੍ਰਸ਼ਾਸਨ ਨੇ ਮਹਿਬੂਬਾ ਮੁਫਤੀ ਨੂੰ ਅਗਲੇ ਹੁਕਮਾਂ ਤੱਕ ਘਰ 'ਚ ਨਜ਼ਰਬੰਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਡਾਂਸਰ ਸਪਨਾ ਚੌਧਰੀ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ

ਮਹਿਬੂਬਾ ਮੁਫਤੀ ਨੇ ਹਾਲ ਹੀ 'ਚ ਸ਼੍ਰੀਨਗਰ 'ਚ ਹੈਦਰਪੋਰਾ ਐਨਕਾਊਂਟਰ 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਮੁਕਾਬਲੇ ਤੋਂ ਬਾਅਦ ਤਣਾਅ ਦੀ ਸਥਿਤੀ ਬਣੀ ਹੋਈ ਹੈ। ਦਰਅਸਲ 15 ਨਵੰਬਰ ਨੂੰ ਹੈਦਰਪੋਰਾ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਪੁਲਸ ਮੁਤਾਬਕ ਇਸ ਦੌਰਾਨ ਦੋ ਨਾਗਰਿਕ ਅਲਤਾਫ਼ ਭੱਟ ਅਤੇ ਮੁਦੱਸਿਰ ਗੁਲ ਮਾਰੇ ਗਏ।

ਪੁਲਸ ਦੇ ਇੰਸਪੈਕਟਰ ਜਨਰਲ (ਕਸ਼ਮੀਰ ਰੇਂਜ) ਵਿਜੇ ਕੁਮਾਰ ਨੇ ਦਾਅਵਾ ਕੀਤਾ ਕਿ ਗੁਲ ਅੱਤਵਾਦੀਆਂ ਦਾ ਕਰੀਬੀ ਸਹਿਯੋਗੀ ਸੀ ਅਤੇ ਭੱਟ ਦੀ ਮਲਕੀਅਤ ਵਾਲੀ ਥਾਂ 'ਤੇ ਕਾਲ ਸੈਂਟਰ ਚਲਾ ਰਿਹਾ ਸੀ। ਇਹ ਗੈਰ-ਕਾਨੂੰਨੀ ਕਾਲ ਸੈਂਟਰ ਅੱਤਵਾਦੀਆਂ ਦਾ ਟਿਕਾਣਾ ਸੀ। ਮਹਿਬੂਬਾ ਮੁਫਤੀ ਨੇ ਇਸੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।

 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Inder Prajapati

Content Editor

Related News