ਜੰਮੂ-ਕਸ਼ਮੀਰ : ਬਾਰਾਮੂਲਾ ''ਚ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

10/19/2020 4:40:36 PM

ਬਾਰਾਮੂਲਾ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਗ੍ਰਨੇਡ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਦੇ ਇਕ ਬੁਲਾਰੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰੀ ਰਾਈਫਲਜ਼ (ਆਰ.ਆਰ.), ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੂੰ ਖੁਫੀਆ ਸੂਚਨਾ ਮਿਲੀ। 

ਜਿਸ ਤੋਂ ਬਾਅਦ ਬਾਰਾਮੂਲਾ ਦੇ ਚੰਦੋਸਾ ਪਿੰਡ ਤੋਂ ਲਸ਼ਕਰ-ਏ-ਤੋਇਬਾ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ। ਅੱਤਵਾਦੀਆਂ ਕੋਲੋਂ ਇਕ ਯੂ.ਬੀ.ਜੀ.ਐੱਲ. ਗ੍ਰਨੇਡ, ਗੋਲਾ ਬਾਰੂਦ ਅਤੇ ਕੁਝ ਹਥਿਆਰ ਬਰਾਮਦ ਕੀਤੇ ਗਏ ਹਨ। ਬੁਲਾਰੇ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


DIsha

Content Editor

Related News