ਜੰਮੂ-ਕਸ਼ਮੀਰ : ਬਾਰਾਮੂਲਾ ''ਚ ਲਸ਼ਕਰ ਦੇ ਤਿੰਨ ਅੱਤਵਾਦੀ ਗ੍ਰਿਫਤਾਰ

05/15/2020 4:03:51 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਸੁਰੱਖਿਆ ਫੋਰਸਾਂ ਨੇ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ।

ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਸੁਰੱਖਿਆ ਫੋਰਸਾਂ ਨੇ ਸੂਚਨਾ ਦੇ ਆਧਾਰ 'ਤੇ ਸੱਜਾਦ ਅਹਿਮਦ, ਨਸੀਰ ਅਹਿਮਦ ਅਤੇ ਜੁਨੈਦ ਫਾਰੂਕ ਨਾਂ ਦੇ ਤਿੰਨ ਅੱਤਵਾਦੀਆਂ ਨੂੰ ਵੀਰਵਾਰ ਨੂੰ ਬਾਰਾਮੂਲਾ ਤੋਂ ਗ੍ਰਿਫਤਾਰ ਕੀਤਾ। ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਕੋਲੋਂ ਕੁਝ ਦਸਤਾਵੇਜ਼ਾਂ ਤੋਂ ਇਲਾਵਾ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਏ ਹਨ ਅਤੇ ਇਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ 'ਚ ਕੁਝ ਹੋਰ ਗ੍ਰਿਫਤਾਰੀਆਂ ਹੋ ਸਕਦੀਆਂ ਹਨ। ਇਸ ਸਿਲਸਿਲੇ 'ਚ ਬਾਰਾਮੂਲਾ ਥਾਣੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।


DIsha

Content Editor

Related News