ਜੰਮੂ-ਕਸ਼ਮੀਰ ਦੇ ਬਾਰਾਮੂਲਾ ''ਚ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ

Monday, Aug 17, 2020 - 11:43 AM (IST)

ਜੰਮੂ-ਕਸ਼ਮੀਰ ਦੇ ਬਾਰਾਮੂਲਾ ''ਚ ਅੱਤਵਾਦੀ ਹਮਲਾ, 3 ਜਵਾਨ ਸ਼ਹੀਦ

ਬਾਰਾਮੂਲਾ- ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੋਮਵਾਰ ਨੂੰ ਅੱਤਵਾਦੀ ਹਮਲੇ 'ਚ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ 2 ਜਵਾਨ ਅਤੇ ਇਕ ਵਿਸ਼ੇਸ਼ ਪੁਲਸ ਅਧਿਕਾਰੀ (ਐੱਸ.ਪੀ.ਓ.) ਸ਼ਹੀਦ ਹੋ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਕਰੀਰੀ ਪੱਟਨ ਨੇੜੇ ਸਵੇਰੇ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਅਤੇ ਪੁਲਸ ਦੇ ਸਾਂਝੇ ਦਲ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਹਮਲੇ 'ਚ ਸੀ.ਆਰ.ਪੀ.ਐੱਫ. ਦੇ 2 ਜਵਾਨ ਅਤੇ ਇਕ ਐੱਸ.ਪੀ.ਓ. ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਤਿੰਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਉਨ੍ਹਾਂ ਨੇ ਦੱਸਿਆ ਕਿ ਹਮਲੇ ਨੂੰ ਅੰਜਾਮ ਦੇਣ ਤੋਂ ਬਾਅਦ ਅੱਤਵਾਦੀ ਉੱਥੋਂ ਦੌੜ ਨਿਕਲੇ। ਸੁਰੱਖਿਆ ਦਸਤੇ ਮੌਕੇ 'ਤੇ ਪਹੁੰਚ ਗਿਆ ਹੈ ਅਤੇ ਹਮਲਾਵਰਾਂ ਨੂੰ ਫੜਨ ਲਈ ਤਲਾਸ਼ ਮੁਹਿੰਮ ਛੇੜ ਦਿੱਤੀ ਹੈ। ਇਸ ਤੋਂ ਪਹਿਲਾਂ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ 'ਚ ਐਤਵਾਰ ਨੂੰ ਵੀ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਆਂ ਚਲਾਈਆਂ ਸਨ।


author

DIsha

Content Editor

Related News