ਜੰਮੂ-ਕਸ਼ਮੀਰ: ਫੌਜ ਅਤੇ ਅੱਤਵਾਦੀਆਂ ਵਿਚਕਾਰ ਝੜਪ, 2 ਅੱਤਵਾਦੀ ਢੇਰ

08/03/2019 4:22:58 PM

ਸੋਪੋਰ— ਜੰਮੂ-ਕਸ਼ਮੀਰ ਦੇ ਸੋਪੋਰ ਜ਼ਿਲੇ 'ਚ ਸ਼ਨੀਵਾਰ ਤੜਕੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫੌਜ ਅਤੇ ਅੱਤਵਾਦੀਆਂ ਵਿਚਕਾਰ ਝੜਪ ਹੋ ਗਈ। ਫੌਜ ਨੇ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਫੌਜ ਨੇ ਦੋ ਅੱਤਵਾਦੀਆਂ ਨੂੰ ਘੇਰਿਆ ਹੋਇਆ ਸੀ। ਇਸ ਦੌਰਾਨ ਇਕ ਫੌਜੀ ਜਵਾਨ ਜ਼ਖਮੀ ਹੋ ਗਿਆ ਹੈ। 

ਇਕ ਪੁਲਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲ, ਸੂਬਾ ਪੁਲਸ ਦੇ ਖਾਸ ਮੁਹਿੰਮ ਦਲ ਅਤੇ ਕੇਂਦਰੀ ਰਿਜ਼ਰਵ ਪੁਲਸ ਫੌਜ ਨੇ ਅੱਜ ਤੜਕੇ ਸੋਪੋਰ ਦੇ ਇਕ ਪਿੰਡ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਕੀਤੀ।

ਇਸ ਦੌਰਾਨ ਸੁਰੱਖਿਆ ਫੌਜ ਜਦ ਇਕ ਵਿਸ਼ੇਸ਼ ਖੇਤਰ ਵੱਲ ਵਧੀ ਤਾਂ ਇੱਥੇ ਲੁਕੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਅਤੇ ਫੌਜ ਦੀ ਮਦਦ ਲਈ ਹੋਰ ਸੁਰੱਖਿਆ ਫੌਜ ਅਤੇ ਸੂਬਾ ਪੁਲਸ ਦੇ ਜਵਾਨ ਘਟਨਾ ਵਾਲੇ ਸਥਾਨ 'ਤੇ ਪੁੱਜ ਗਏ ਹਨ।