ਜੰਮੂ-ਕਸ਼ਮੀਰ ''ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 84

Monday, Jun 22, 2020 - 05:21 PM (IST)

ਜੰਮੂ-ਕਸ਼ਮੀਰ ''ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 84

ਸ਼੍ਰੀਨਗਰ (ਭਾਸ਼ਾ)— ਜੰਮੂ-ਕਸ਼ਮੀਰ ਵਿਚ ਕੋਰੋਨਾ ਵਾਇਰਸ ਤੋਂ ਪੀੜਤ 65 ਸਾਲਾ ਮਰੀਜ਼ ਦੀ ਮੌਤ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 84 ਹੋ ਗਈ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦਾ ਰਹਿਣ ਵਾਲਾ ਮਰੀਜ਼ ਨਿਮੋਨੀਆ, ਹਾਈ ਬਲੱਡ ਪ੍ਰੈੱਸ਼ਰ ਅਤੇ ਸ਼ੂਗਰ ਤੋਂ ਪੀੜਤ ਸੀ। ਐਤਵਾਰ ਦੀ ਰਾਤ ਐੱਸ. ਐੱਮ. ਐੱਚ. ਐੱਸ. ਹਸਪਤਾਲ ਵਿਚ ਉਸ ਦੀ ਮੌਤ ਹੋ ਗਈ। 

ਅਧਿਕਾਰੀਆਂ ਨੇ ਦੱਸਿਆ ਕਿ ਉਸ ਦੀ ਕੋਵਿਡ-19 ਦੀ ਜਾਂਚ ਰਿਪੋਰਟ ਵਿਚ ਪਾਜ਼ੇਟਿਵ ਹੋਣ ਦੀ ਸੋਮਵਾਰ ਦੀ ਸਵੇਰ ਨੂੰ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਕੋਵਿਡ-19 ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 84 ਹੋ ਗਈ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5 ਹਜ਼ਾਰ ਤੋਂ ਪਾਰ ਪੁੱਜ ਗਈ ਹੈ।


author

Tanu

Content Editor

Related News