ਜੰਮੂ-ਕਸ਼ਮੀਰ ''ਚ ਡਿਪਟੀ ਕਮਿਸ਼ਨਰਾਂ ਲਈ 50 ਲੱਖ ਰੁਪਏ ਦਾ ਫੰਡ

Thursday, Aug 20, 2020 - 02:47 PM (IST)

ਜੰਮੂ-ਕਸ਼ਮੀਰ ''ਚ ਡਿਪਟੀ ਕਮਿਸ਼ਨਰਾਂ ਲਈ 50 ਲੱਖ ਰੁਪਏ ਦਾ ਫੰਡ

ਬਾਰਾਮੂਲਾ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲ ਦੇ ਆਧਾਰ 'ਤੇ ਤੁਰੰਤ ਜਨਤਕ ਉਪਯੋਗ ਦੇ ਵੱਖ-ਵੱਖ ਕੰਮਾਂ ਲਈ 50 ਲੱਖ ਰੁਪਏ ਫੰਡ ਦੀ ਪਹਿਲੀ ਕਿਸ਼ਤ ਦੇਣ ਦਾ ਐਲਾਨ ਕੀਤਾ ਹੈ। ਅਧਿਕਾਰਤ ਬੁਲਾਰੇ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼੍ਰੀ ਸਿਨਹਾ ਨੇ ਬੁੱਧਵਾਰ ਨੂੰ ਉੱਤਰ ਕਸ਼ਮੀਰ ਜ਼ਿਲ੍ਹੇ ਦੇ ਆਪਣੇ ਦੌਰੇ ਦੇ ਸਮੇਂ ਇਸ ਦਾ ਐਲਾਨ ਕੀਤਾ। ਉੱਪ ਰਾਜਪਾਲ ਨੇ ਪਿਛਲੇ 22 ਸਾਲਾਂ ਤੋਂ ਇੰਤਜ਼ਾਰ ਕਰ ਰਹੇ ਜੇ.ਟੀ. ਪੁਲ ਦੇ ਨਿਰਮਾਣ ਨੂੰ ਪੂਰਾ ਕਰਨ ਲਈ 21 ਕਰੋੜ ਰੁਪਏ ਦੀ ਮਨਜ਼ੂਰੀ ਦਿੱਤੀ। ਇਸ ਮੌਕੇ ਉਨ੍ਹਾਂ ਨੇ 13.92 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬੋਨਿਆਰ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਏਜੰਡਾ ਇਹ ਯਕੀਨੀ ਕਰਨਾ ਹੈ ਕਿ ਸਾਰੀਆਂ ਬੁਨਿਆਦੀ ਸਹੂਲਤਾਂ ਸੂਬੇ ਦੇ ਹਰੇਕ ਵਿਅਕਤੀ ਤੱਕ ਪਹੁੰਚਣ।

ਜ਼ਿਲ੍ਹਾ ਹੈੱਡ ਕੁਆਰਟਰ 'ਤੇ ਡੈਪੂਟੇਸ਼ਨ ਬਾਰੇ ਕਈ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉੱਪ ਰਾਜਪਾਲ ਨੇ ਤੁਰੰਤ ਜਨਤਕ ਉਪਯੋਗ ਦੇ ਵੱਖ-ਵੱਖ ਕੰਮਾਂ ਨਾਲ ਸੰਬੰਧਤ ਮੰਗਾਂ ਦਾ ਤੁਰੰਤ ਨੋਟਿਸ ਲਿਆ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਦੀ ਪਹਿਲੀ ਕਿਸ਼ਤ ਦੇ ਰੂਪ 'ਚ 50 ਲੱਖ ਰੁਪਏ ਦਾ ਐਲਾਨ ਕੀਤਾ। ਇਹ ਧਨ ਰਾਸ਼ੀ ਪਹਿਲ ਦੇ ਆਧਾਰ 'ਤੇ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਸਰਵਪੱਖੀ ਵਿਕਾਸ ਦੀ ਰਫ਼ਤਾਰ 'ਚ ਤੇਜ਼ੀ ਲਿਆਉਣ ਲਈ ਦਿੱਤੀ ਗਈ ਹੈ। ਬਾਰਾਮੂਲਾ ਜ਼ਿਲ੍ਹੇ 'ਚ ਵਿਕਾਸ ਕੰਮਾਂ ਦੀ ਸਮੀਖਿਆ ਕਰਦੇ ਹੋਏ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਉੱਪ ਰਾਜਪਾਲ ਨੇ ਵਿਆਪਕ ਵਿਕਾਸ ਨੂੰ ਯਕੀਨੀ ਕਰਨ ਦੀ ਦਿਸ਼ਾ 'ਚ ਸਰਕਾਰ ਦੀ ਕੋਸ਼ਿਸ਼ ਬਾਰੇ ਦੱਸਿਆ। ਸ਼੍ਰੀ ਸਿਨਹਾ ਨੇ ਸਰਕਾਰੀ ਮੈਡੀਕਲ ਕਾਲਜ ਬਾਰਾਮੂਲਾ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕੰਮ ਦੀ ਗਤੀ ਦਾ ਪਹਿਲੇ ਪੂਰੀ ਤਰ੍ਹਾਂ ਨਾਲ ਆਕਲਨ ਕੀਤਾ। ਉਨ੍ਹਾਂ ਨੂੰ ਦੱਸਿਆ ਗਿਆ ਕਿ ਕਾਲਜ ਦਾ ਵਿਕਾਸ 139 ਕਰੋੜ ਦੀ ਅਨੁਮਾਨਤ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਜੁਲਾਈ 2021 ਤੱਕ ਇਹ ਕੰਮ ਪੂਰਾ ਹੋ ਜਾਵੇਗਾ। ਸ਼੍ਰੀ ਸਿਨਹਾ ਨੇ ਸੰਬੰਧਤ ਏਜੰਸੀਆਂ ਨਾਲ ਕਾਲਜ ਦੇ ਨਿਰਮਾਣ ਕੰਮ 'ਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਕਿ ਤੈਅ ਸਮੇਂ 'ਚ ਇਹ ਕੰਮ ਪੂਰਾ ਕੀਤਾ ਜਾਵੇ।


author

DIsha

Content Editor

Related News