ਨੌਜਵਾਨ ਹਿੰਸਾ ਦਾ ਰਸਤਾ ਛੱਡਣ, ਅੱਤਵਾਦ ਨਾਲ ਕੁਝ ਵੀ ਹਾਸਲ ਨਹੀਂ ਹੋ ਸਕਦਾ: ਡੀ. ਜੀ. ਪੀ.

10/04/2020 3:55:18 PM

ਹੰਦਵਾੜਾ— ਜੰਮੂ-ਕਸ਼ਮੀਰ ਦੇ ਪੁਲਸ ਜਨਰਲ ਡਾਇਰੈਕਟਰ (ਡੀ. ਜੀ. ਪੀ.) ਦਿਲਬਾਗ ਸਿੰਘ ਨੇ ਕਿਹਾ ਹੈ ਕਿ ਅੱਤਵਾਦ ਦੇ ਜ਼ਰੀਏ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ ਹੈ। ਸਿੰਘ ਨੇ ਸ਼ਨੀਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੌਜਵਾਨਾਂ ਨੂੰ ਹਿੰਸਾ ਦਾ ਰਸਤਾ ਛੱਡ ਕੇ ਸ਼ਾਂਤੀ ਦਾ ਦੂਤ ਬਣਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਅਜਿਹਾ ਕਰੀਅਰ ਚੁਣਨਾ ਚਾਹੀਦਾ ਹੈ, ਜਿਸ 'ਤੇ ਸਾਰਿਆਂ ਨੂੰ ਮਾਣ ਹੋਵੇ। ਉਨ੍ਹਾਂ ਨੇ ਕਿਹਾ ਕਿ ਅੱਤਵਾਦ ਸਿਰਫ ਪਰਿਵਾਰ ਅਤੇ ਸਮਾਜ ਦੇ ਵਿਨਾਸ਼ ਦਾ ਕਾਰਨ ਬਣ ਸਕਦਾ ਹੈ।

ਡੀ. ਜੀ. ਪੀ. ਦਿਲਬਾਗ ਨੇ ਕਿਹਾ ਕਿ ਹੁਣ ਤੱਕ ਕਈ ਨੌਜਵਾਨਾਂ ਨੇ ਸਾਡੀ ਅਪੀਲ ਨੂੰ ਸਵੀਕਾਰ ਕਰ ਕੇ ਹਿੰਸਾ ਦਾ ਰਸਤਾ ਛੱਡ ਦਿੱਤਾ ਹੈ ਅਤੇ ਉਹ ਆਪਣੇ ਪਰਿਵਾਰ ਨਾਲ ਸ਼ਾਂਤੀ ਦੀ ਜ਼ਿੰਦਗੀ ਬਤੀਤ ਕਰ ਰਹੇ ਹਨ। ਅਜਿਹੇ ਨੌਜਵਾਨਾਂ ਨੂੰ ਕਰੀਅਰ ਦੀ ਚੋਣ ਵਿਚ ਪ੍ਰਦੇਸ਼ ਦੀ ਪੁਲਸ ਹਰ ਸੰਭਵ ਮਦਦ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਊਰਜਾਵਾਨ ਅਤੇ ਹੁਨਰਮੰਦ ਨੌਜਵਾਨਾਂ ਨੂੰ ਵੇਖ ਕੇ ਖੁਸ਼ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਅਜਿਹਾ ਕਰੀਅਰ ਚੁਣਨ ਦੀ ਸਲਾਹ ਦਿੱਤੀ, ਜਿਸ ਨਾਲ ਨਾ ਸਿਰਫ ਉਨ੍ਹਾਂ ਦੇ ਪਰਿਵਾਰ ਸਗੋਂ ਕਿ ਪੂਰੇ ਦੇਸ਼ ਨੂੰ ਮਾਣ ਮਹਿਸੂਸ ਹੋਵੇ।

Tanu

This news is Content Editor Tanu