ਜੰਮੂ-ਕਸ਼ਮੀਰ ਦੇ DGP ਦਿਲਬਾਗ ਸਿੰਘ ਅਤੇ ਉਨ੍ਹਾਂ ਦੀ ਪਤਨੀ ਹੋਏ ਕੋਰੋਨਾ ਦੇ ਸ਼ਿਕਾਰ

Thursday, Apr 01, 2021 - 09:54 AM (IST)

ਜੰਮੂ-ਕਸ਼ਮੀਰ ਦੇ DGP ਦਿਲਬਾਗ ਸਿੰਘ ਅਤੇ ਉਨ੍ਹਾਂ ਦੀ ਪਤਨੀ ਹੋਏ ਕੋਰੋਨਾ ਦੇ ਸ਼ਿਕਾਰ

ਜੰਮੂ- ਜੰਮੂ ਕਸ਼ਮੀਰ ਦੇ ਪੁਲਸ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਅਤੇ ਉਨ੍ਹਾਂ ਦੀ ਪਤਨੀ ਬੁੱਧਵਾਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ। ਦਿਲਬਾਗ ਨੇ ਇਸ ਖ਼ਬਰ ਦੀ ਪੁਸ਼ਟੀ ਕਰਦੇ ਹੋਏ ਕਿਹਾ,''ਹਾਂ ਬਦਕਿਸਮਤੀ ਨਾਲ ਇਹ ਸੱਚ ਹੈ ਅਤੇ ਅਸੀਂ ਇਸ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ।'' ਪੁਲਸ ਡਾਇਰੈਕਟਰ ਜਨਰਲ ਅਤੇ ਉਨ੍ਹਾਂ ਦੀ ਪਤਨੀ ਦੋਵੇਂ ਘਰ 'ਚ ਏਕਾਂਤਵਾਸ 'ਚ ਹਨ। 

ਇਹ ਵੀ ਪੜ੍ਹੋ : ਕੋਰੋਨਾ ਪਾਜ਼ੇਟਿਵ ਹੋਏ ਫਾਰੂਕ ਅਬਦੁੱਲਾ, ਪਰਿਵਾਰ ਦੇ ਮੈਂਬਰ ਹੋਏ ਏਕਾਂਤਵਾਸ

ਸਿੰਘ ਨੇ ਆਪਣੇ ਸੰਪਰਕ 'ਚ ਆਏ ਸਾਰੇ ਲੋਕਾਂ ਨੂੰ ਏਕਾਂਤਵਾਸ 'ਚ ਰਹਿਣ ਅਤੇ ਜ਼ਰੂਰਤ ਪੈਣ 'ਤੇ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਕੋਵਿਡ ਰੋਕੂ ਟੀਕੇ ਦੀ ਪਹਿਲੀ ਖੁਰਾਕ ਲਈ ਸੀ ਅਤੇ ਉਹ ਜਲਦ ਹੀ ਦੂਜੀ ਖੁਰਾਕ ਲੈਣ ਵਾਲੇ ਸਨ। ਉਨ੍ਹਾਂ ਕਿਹਾ ਕਿ ਪੁਲਸ ਪ੍ਰਮੁੱਖ ਅਤੇ ਉਨ੍ਹਾਂ ਦੇ ਪਰਿਵਾਰ ਦੀ ਸਿਹਤ 'ਤੇ ਡਾਕਟਰ ਨਜ਼ਰ ਰੱਖੇ ਹੋਏ ਹਨ।

ਇਹ ਵੀ ਪੜ੍ਹੋ : ‘ਕੰਟਰੋਲ ਲਾਈਨ ’ਤੇ ਮਿਲੇ ਪਾਕਿਸਤਾਨੀ ਗੁਬਾਰੇ’


author

DIsha

Content Editor

Related News