ਜੰਮੂ-ਕਸ਼ਮੀਰ ਦੇ ਡੋਡਾ ''ਚ ਵੱਡਾ ਹਾਦਸਾ: ਚਨਾਬ ਨਦੀ ''ਚ ਡਿੱਗੀ ਕਾਰ, 4 ਲੋਕਾਂ ਦੀ ਦਰਦਨਾਕ ਮੌਤ

Wednesday, Nov 09, 2022 - 12:09 AM (IST)

ਨੈਸ਼ਨਲ ਡੈਸਕ : ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਮੰਗਲਵਾਰ ਨੂੰ ਇਕ ਨਿੱਜੀ ਕਾਰ ਦੇ ਸੜਕ ਤੋਂ ਫਿਸਲ ਕੇ ਚਨਾਬ ਨਦੀ 'ਚ ਡਿੱਗਣ ਕਾਰਨ ਘੱਟੋ-ਘੱਟ 4 ਲੋਕਾਂ ਦੇ ਡੁੱਬਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਡਿਪਟੀ ਕਲੈਕਟਰ (ਥਾਥਰੀ) ਅਥਰ ਅਮੀਨ ਜਰਗਰ ਨੇ ਦੱਸਿਆ ਕਿ ਇਹ ਹਾਦਸਾ ਬਟੋਤੇ-ਕਿਸ਼ਤਵਾੜ ਰਾਸ਼ਟਰੀ ਰਾਜਮਾਰਗ 'ਤੇ ਸ਼ਿਬਨੋਟ-ਕਰਾਰਾ 'ਤੇ ਸ਼ਾਮ ਕਰੀਬ 7.30 ਵਜੇ ਵਾਪਰਿਆ। ਮੁੱਢਲੀ ਜਾਣਕਾਰੀ ਦਾ ਹਵਾਲਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਾਰ ਡੋਡਾ ਤੋਂ ਕਿਸ਼ਤਵਾੜ ਜਾ ਰਹੀ ਸੀ ਕਿ ਅਚਾਨਕ ਵਗਦੀ ਨਦੀ ਵਿੱਚ ਜਾ ਡਿੱਗੀ।

ਇਹ ਵੀ ਪੜ੍ਹੋ : ਟੈਕਸ ਚੋਰੀ ਰੋਕਣ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਇੰਟੈਲੀਜੈਂਸ ਵਿੰਗ ਦੀ ਸਥਾਪਨਾ ਨੂੰ ਦਿੱਤੀ ਹਰੀ ਝੰਡੀ

ਸਬ-ਕਲੈਕਟਰ ਨੇ ਦੱਸਿਆ ਕਿ ਸ਼ਿਬਨੌਟ ਵਿੱਚ ਦੁਰਘਟਨਾ ਵਾਲੀ ਥਾਂ ਦੇ ਨੇੜੇ ਤਾਇਨਾਤ ਜੇਕੇ ਐਡਵੈਂਚਰਜ਼ ਦੇ ਸਥਾਨਕ ਵਲੰਟੀਅਰਾਂ ਅਤੇ ਰਾਫਟਰਾਂ ਦੇ ਨਾਲ ਇਕ ਪੁਲਸ ਟੀਮ ਨੇ ਬਚਾਅ ਕਾਰਜ ਸ਼ੁਰੂ ਕੀਤਾ ਪਰ ਨਾ ਤਾਂ ਵਾਹਨ ਅਤੇ ਨਾ ਹੀ ਉਸ ਵਿੱਚ 4 ਸਵਾਰ ਲੋਕਾਂ ਦਾ ਕੋਈ ਪਤਾ ਲੱਗਾ।

ਇਹ ਵੀ ਪੜ੍ਹੋ : ਢੀਂਡਸਾ ਨੇ ਬੀਬੀ ਜਗੀਰ ਕੌਰ ਦੇ ਹੱਕ 'ਚ ਕੀਤੀ ਮੀਟਿੰਗ, ਸੁਖਬੀਰ 'ਤੇ ਇਲਜ਼ਾਮ ਲਾਉਂਦਿਆਂ ਮੈਂਬਰਾਂ ਨੂੰ ਕੀਤੀ ਇਹ ਅਪੀਲ

ਸਾਬਕਾ ਮੁੱਖ ਮੰਤਰੀ ਅਤੇ ਡੈਮੋਕ੍ਰੇਟਿਕ ਆਜ਼ਾਦ ਪਾਰਟੀ ਦੇ ਮੁਖੀ ਗੁਲਾਮ ਨਬੀ ਆਜ਼ਾਦ, ਜੋ ਕਿ ਡੋਡਾ ਅਤੇ ਕਿਸ਼ਤਵਾੜ ਜ਼ਿਲ੍ਹਿਆਂ ਦਾ ਦੌਰਾ ਕਰ ਰਹੇ ਹਨ, ਨੂੰ ਇਲਾਕੇ ਤੋਂ ਸਾਂਝੀ ਕੀਤੀ ਗਈ ਵੀਡੀਓ ਵਿੱਚ ਹਾਦਸੇ ਵਾਲੀ ਥਾਂ 'ਤੇ ਦੇਖਿਆ ਗਿਆ। ਉਨ੍ਹਾਂ ਨਾਲ ਉਨ੍ਹਾਂ ਦੇ ਸਹਿਯੋਗੀ ਅਤੇ ਸਾਬਕਾ ਮੰਤਰੀ ਜੀਐੱਮ ਸਰੋਰੀ ਵੀ ਸਨ, ਜਿਨ੍ਹਾਂ ਨੂੰ ਵੀਡੀਓ ਵਿੱਚ ਸੁਣਿਆ ਜਾ ਸਕਦਾ ਹੈ ਕਿ ਉਹ ਬਚਾਅ ਕਾਰਜ ਨੂੰ ਤੇਜ਼ ਕਰਨ ਦੀ ਅਪੀਲ ਕਰ ਰਹੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਆਜ਼ਾਦ ਡੋਡਾ ਜ਼ਿਲ੍ਹੇ ਦੇ ਛਾਂਗਾ-ਭਲੇਸਾ ਅਤੇ ਗਲੀ-ਬਟੋਲੀ 'ਚ ਜਨ ਸਭਾਵਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News