ਜੰਮੂ-ਕਸ਼ਮੀਰ: ਭਾਰਤ ਤੇ ਪਾਕਿ 'ਚ ਲੱਗੇ ਭੂਚਾਲ ਦੇ ਝਟਕੇ

07/08/2017 6:33:53 PM

ਸ਼੍ਰੀਨਗਰ— ਭਾਰਤ-ਪਾਕਿਸਤਾਨ ਸਰਹੱਦੀ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲਾਂਕਿ ਭੂਚਾਲ ਦੀ ਤੀਬਰਤਾ ਮੱਧਮ ਸੀ। ਅਧਿਕਾਰੀਆਂ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 5.2 ਦਰਜ ਕੀਤੀ ਗਈ ਹੈ ਤੇ ਇਹ ਝਟਕੇ ਭਾਰਤ ਪਾਕਿਸਤਾਨ ਦੇ ਸਰਹੱਦੀ ਇਲਾਕਿਆਂ 'ਚ ਮਹਿਸੂਸ ਕੀਤੇ ਗਏ ਹਨ। ਇਸ ਨਾਲ ਅਜੇ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ।
ਜਾਣਕਾਰੀ ਮੁਤਾਬਕ ਭੂਚਾਲ ਦੇ ਝਟਕੇ ਸ਼ਨੀਵਾਰ ਦੁਪਹਿਰ 3.43 ਮਿੰਟ 'ਤੇ ਮਹਿਸੂਸ ਕੀਤੇ ਗਏ। ਇਹਤਿਆਤ ਦੇ ਤੌਰ 'ਤੇ ਪ੍ਰਸ਼ਾਸਨ ਨੇ ਸਰਵੇ ਸ਼ੁਰੂ ਕੀਤਾ ਹੈ ਕਿ ਇਸ ਭੂਚਾਲ ਨਾਲ ਕੋਈ ਜਾਨੀ ਮਾਲੀ ਨੁਕਸਾਨ ਤਾਂ ਨਹੀਂ ਹੋਇਆ।


Related News