ਸਿੱਖ ਸੰਗਠਨ ਜੰਮੂ ਕਸ਼ਮੀਰ ''ਚ 3 ਸੀਟਾਂ ''ਤੇ ਲੜੇਗਾ ਚੋਣਾਂ
Monday, Aug 26, 2024 - 03:50 PM (IST)
ਸ਼੍ਰੀਨਗਰ (ਭਾਸ਼ਾ)- ਇਕ ਸਿੱਖ ਸੰਗਠਨ ਨੇ ਜੰਮੂ ਕਸ਼ਮੀਰ 'ਚ ਤਿੰਨ ਸੀਟਾਂ ਤੋਂ ਵਿਧਾਨ ਸਭਾ ਚੋਣਾਂ ਲੜਨ ਦਾ ਸੋਮਵਾਰ ਨੂੰ ਐਲਾਨ ਕੀਤਾ। 'ਆਲ ਪਾਰਟੀਜ਼ ਸਿੱਖ ਕੋਆਰਡੀਨੇਸ਼ਨ ਕਮੇਟੀ' (ਏ.ਪੀ.ਐੱਸ.ਸੀ.ਸੀ.) ਨੇ ਇਕ ਬਿਆਨ 'ਚ ਕਿਹਾ ਕਿ ਉਸ ਨੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਤੋਂ ਐੱਸ. ਪੁਸ਼ਵਿੰਦਰ ਸਿੰਘ ਨੂੰ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ, ਸ਼੍ਰੀਨਗਰ ਦੇ ਸੈਂਟਰਲ ਸ਼ਾਲਟੇਂਗ ਅਤੇ ਬਾਰਾਮੂਲਾ ਤੋਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਕੀਤਾ ਜਾਵੇਗਾ।
ਏ.ਪੀ.ਐੱਸ.ਸੀ.ਸੀ. ਦੇ ਪ੍ਰਧਾਨ ਜਗਮੋਹਨ ਸਿੰਘ ਰੈਨਾ ਨੇ ਕਿਹਾ ਕਿ ਕਮੇਟੀ ਆਪਣੇ ਉਮੀਦਵਾਰਾਂ ਦੀ ਸਫ਼ਲਤਾ ਲਈ ਘੱਟ ਗਿਣਤੀ ਭਾਈਚਾਰੇ ਦੇ ਸਮਰਥਨ 'ਤੇ ਨਿਰਭਰ ਹੈ। ਉਨ੍ਹਾਂ ਨੇ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਤੋਂ ਸਿੱਖ ਭਾਈਚਾਰੇ ਦੇ ਮੈਂਬਰਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਰੈਨਾ ਨੇ ਕਿਹਾ ਕਿ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਦਾ ਸਮਰਥਨ ਭਾਈਚਾਰੇ ਦੇ ਮੈਂਬਰਾਂ ਦੀ ਜਾਤੀ ਯਕੀਨੀ ਕਰੇਗਾ। ਰੈਨਾ ਨੇ ਕਿਹਾ ਕਿ ਇਸ ਨਾਲ ਕਸ਼ਮੀਰ ਤੋਂ ਸਕਾਰਾਤਮਕ ਸੰਦੇਸ਼ ਜਾਵੇਗਾ ਅਤੇ ਇਹ ਧਾਰਨਾ ਬਦਲੇਗੀ ਕਿ ਕਸ਼ਮੀਰ ਵੱਖਵਾਦ ਨੂੰ ਉਤਸ਼ਾਹ ਦਿੰਦੇ ਹਨ ਅਤੇ ਰਾਸ਼ਟਰ ਵਿਰੋਧੀ ਹਨ। ਜੰਮੂ ਕਸ਼ਮੀਰ ਦੀ 90 ਮੈਂਬਰੀ ਵਿਧਾਨ ਸਭਾ ਲਈ ਤਿੰਨ ਪੜਾਵਾਂ 'ਚ 18 ਸਤੰਬਰ, 25 ਸਤੰਬਰ ਅਤੇ ਇਕ ਅਕਤੂਬਰ ਨੂੰ ਵੋਟਿੰਗ ਹੋਵੇਗੀ। ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8