ਜੰਮੂ-ਕਸ਼ਮੀਰ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਸਟਾਰ ਪ੍ਰਚਾਰਕਾਂ ਦੀ ਸੂਚੀ, ਜਲੰਧਰ ਤੋਂ MP ਚੰਨੀ ਦਾ ਵਧਿਆ ਕੱਦ

Thursday, Sep 05, 2024 - 09:47 PM (IST)

ਨੈਸ਼ਨਲ ਡੈਸਕ- ਕਾਂਗਰਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੂਰੀ ਤਿਆਰੀ ਕਰ ਲਈ ਹੈ। ਪਾਰਟੀ ਨੇ ਸੂਬੇ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਨੇ ਜੰਮੂ-ਕਸ਼ਮੀਰ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਨਵੀਂ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਮੇਤ 40 ਵੱਡੇ ਨਾਮ ਸ਼ਾਮਲ ਹਨ। 

ਕਾਂਗਰਸ ਨੇ ਜਲੰਧਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਦੱਸ ਦੇਈਏ ਕਿ ਚੰਨੀ ਦੀ ਲੋਕ ਸਭਾ ਚੋਣਾਂ 'ਚ ਜਿੱਤ ਤੋਂ ਬਾਅਦ ਪਾਰਟੀ 'ਚ ਉਨ੍ਹਾਂ ਦਾ ਕੱਦ ਕਾਫੀ ਵਧ ਗਿਆ ਹੈ। 

ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਕੌਣ-ਕੌਣ?

ਕਾਂਗਰਸ ਨੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਵੀ ਸ਼ਾਮਲ ਕੀਤਾ ਹੈ। ਇਸ ਤੋਂ ਇਲਾਵਾ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਸੂਚੀ ਵਿੱਚ ਜੈਰਾਮ ਰਮੇਸ਼, ਅੰਬਿਕਾ ਸੋਨੀ, ਅਜੈ ਮਾਕਨ, ਸਲਮਾਨ ਖੁਰਸ਼ੀਦ ਅਤੇ ਕਨ੍ਹਈਆ ਕੁਮਾਰ ਦੇ ਨਾਂ ਸ਼ਾਮਲ ਹਨ।

ਇਥੇ ਦੇਖੋ ਕਾਂਗਰਸ ਸਟਾਰ ਪ੍ਰਚਾਰਕਾਂ ਦੀ ਪੂਰੀ ਲਿਸਟ

PunjabKesari

ਤਿੰਨ ਪੜਾਵਾਂ 'ਚ ਹੋਵੇਗੀ ਜੰਮੂ-ਕਸ਼ਮੀਰ 'ਚ ਵੋਟਿੰਗ

ਜੰਮੂ-ਕਸ਼ਮੀਰ 'ਚ ਪਹਿਲੇ ਪੜਾਅ ਲਈ 18 ਸਤੰਬਰ ਨੂੰ ਵੋਟਿੰਗ ਹੋਵੇਗੀ। ਕਾਂਗਰਸ ਪਾਰਟੀ ਨੇ ਵੀਰਵਾਰ ਨੂੰ ਪਹਿਲੇ ਪੜਾਅ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਜੰਮੂ-ਕਸ਼ਮੀਰ ਦੀ 90 ਮੈਂਬਰੀ ਵਿਧਾਨ ਸਭਾ ਦੀਆਂ ਚੋਣਾਂ ਤਿੰਨ ਪੜਾਵਾਂ ਵਿੱਚ ਹੋਣਗੀਆਂ। 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਤਿੰਨ ਪੜਾਵਾਂ ਵਿੱਚ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ ਨੈਸ਼ਨਲ ਕਾਨਫਰੰਸ ਨਾਲ ਗਠਜੋੜ ਕੀਤਾ ਹੈ। 2014 ਤੋਂ ਬਾਅਦ ਜੰਮੂ-ਕਸ਼ਮੀਰ 'ਚ ਇਹ ਪਹਿਲੀ ਵਿਧਾਨ ਸਭਾ ਚੋਣਾਂ ਹੋਣਗੀਆਂ ਕਿਉਂਕਿ ਧਾਰਾ 370 ਨੂੰ 2019 'ਚ ਹਟਾ ਦਿੱਤਾ ਗਿਆ ਸੀ। ਉਦੋਂ ਤੋਂ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਨਹੀਂ ਹੋਈਆਂ ਹਨ।


Rakesh

Content Editor

Related News