ਜੰਮੂ-ਕਸ਼ਮੀਰ : ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਆਂ ਤੋਂ ਹੋਈ ਭਾਰੀ ਗੋਲੀਬਾਰੀ

Sunday, Aug 11, 2024 - 09:47 PM (IST)

ਜੰਮੂ : ਸੂਬੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਦੇ ਖਾਨੇਡ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਹੋਇਆ ਹੈ ਜਿਸ 'ਚ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਦੀ ਖ਼ਬਰ ਹੈ। ਮੁਕਾਬਲਾ ਉਦੋਂ ਸ਼ੁਰੂ ਹੋਇਆ, ਜਦੋਂ ਸੁਰੱਖਿਆ ਬਲਾਂ ਨੇ ਖੇਤਰ ਵਿਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ, ਕਿਉਂਕਿ ਜੰਗਲੀ ਖੇਤਰ ਵਿਚ 3-4 ਅੱਤਵਾਦੀਆਂ ਦੇ ਫਸੇ ਹੋਣ ਦਾ ਖਦਸ਼ਾ ਸੀ।

ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਣ ਦੀ ਸੂਚਨਾ ਹੈ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ 'ਚ ਪਿਛਲੇ 3 ਦਿਨਾਂ 'ਚ ਇਹ ਤੀਜਾ ਮੁਕਾਬਲਾ ਹੈ। ਫਿਲਹਾਲ ਅੱਜ ਦੇ ਮੁਕਾਬਲੇ 'ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ, ਜਿਵੇਂ ਹੀ ਇਸ ਸਬੰਧ ਵਿਚ ਕੋਈ ਅਪਡੇਟ ਸਾਹਮਣੇ ਆਉਂਦੀ ਹੈ ਤਾਂ ਖ਼ਬਰ ਅਪਡੇਟ ਕਰ ਦਿੱਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


Sandeep Kumar

Content Editor

Related News