ਜੰਮੂ-ਕਸ਼ਮੀਰ ਦੇ ਸ਼ੋਪੀਆਂ ''ਚ ਮੁਕਾਬਲਾ, ਸੁਰੱਖਿਆ ਦਸਤਿਆਂ ਨੇ 3 ਅੱਤਵਾਦੀ ਕੀਤੇ ਢੇਰ

Tuesday, Jun 16, 2020 - 12:27 PM (IST)

ਜੰਮੂ-ਕਸ਼ਮੀਰ ਦੇ ਸ਼ੋਪੀਆਂ ''ਚ ਮੁਕਾਬਲਾ, ਸੁਰੱਖਿਆ ਦਸਤਿਆਂ ਨੇ 3 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਤੁਰਕਵਾਂਗਮ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲਣ ਤੋਂ ਪੁਲਸ ਨੇ ਅੱਜ ਯਾਨੀ ਮੰਗਲਵਾਰ ਸਵੇਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ 'ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ ਅਤੇ ਤਿੰਨ ਅੱਤਵਾਦੀ ਮਾਰੇ ਗਏ। ਮਾਰੇ ਗਏ ਅੱਤਵਾਦੀਆਂ ਅਤੇ ਉਨ੍ਹਾਂ ਦੇ ਸੰਗਠਨ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੌਕੇ ਤੋਂ 2 ਏ.ਕੇ. ਰਾਈਫਲ ਅਤੇ ਇਕ ਇੰਸਾਸ ਰਾਈਫਲ ਬਰਾਮਦ ਹੋਈ ਹੈ।


author

DIsha

Content Editor

Related News