ਫਾਰੂਖ ਅਬਦੁੱਲਾ ਨੇ ਜੰਮੂ-ਕਸ਼ਮੀਰ ਦਾ ਪੂਰਨ ਰਾਜ ਦਾ ਦਰਜਾ ਬਹਾਲ ਕਰਨ ਦੀ ਅਪੀਲ ਕੀਤੀ
Sunday, Jul 26, 2020 - 05:20 PM (IST)

ਨਵੀਂ ਦਿੱਲੀ- ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜ ਵਾਪਸ ਲਏ ਜਾਣ ਨੂੰ ਆਉਣ ਵਾਲੀ 5 ਅਗਸਤ ਨੂੰ ਇਕ ਸਾਲ ਪੂਰਾ ਹੋਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਫਾਰੂਖ ਅਬਦੁੱਲਾ ਨੇ ਐਤਵਾਰ ਨੂੰ ਇਸ ਦਾ ਪੂਰਨ ਰਾਜ ਦਾ ਦਰਜਾ ਬਹਾਲ ਕੀਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੇ ਨਾਲ ਹੀ ਉਮੀਦ ਜਤਾਈ ਕਿ ਸੁਪਰੀਮ ਕੋਰਟ ਸੰਵਿਧਾਨ ਦੀ ਧਾਰਾ 370 ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਰੱਦ ਕੀਤੇ ਜਾਣ ਨੂੰ ਖਾਰਜ ਕਰ ਨਿਆਂ ਦਿਵਾਏਗਾ। ਪਿਛਲੀ 5 ਅਗਸਤ ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਰਾਜ ਦਰਜਾ ਵਾਪਸ ਲਏ ਜਾਣ ਅਤੇ ਸੂਬੇ ਦੇ 2 ਹਿੱਸਿਆਂ 'ਚ ਵੰਡੇ ਜਾਣ ਤੋਂ ਬਾਅਦ ਪਹਿਲਾਂ ਮੀਡੀਆ ਇੰਟਰਵਿਊ 'ਚ ਅਬਦੁੱਲਾ (82) ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰੇ ਲੋਕਤੰਤਰੀ ਮਾਧਿਅਮਾਂ ਤੋਂ ਤਬਦੀਲੀ ਲਈ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਭਾਰਤ ਸੰਘ 'ਚ ਸ਼ਾਮਲ ਹੋਣ ਦੇ ਸਮੇਂ ਜੰਮੂ-ਕਸ਼ਮੀਰ ਦੀ ਜਨਤਾ ਨੇ ਜੋ ਭਰੋਸਾ ਜਤਾਇਆ ਸੀ, ਇਹ ਤਬਦੀਲੀ ਉਸੇ ਭਰੋਸੇ ਨਾਲ ਵਿਸ਼ਵਾਸਘਾਤ ਹੈ। ਕੇਂਦਰ ਨੇ ਪਿਛਲੇ ਸਾਲ 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਰਾਜ ਦਰਜਾ ਇਹ ਕਹਿੰਦੇ ਹੋਏ ਵਾਪਸ ਲੈ ਲਿਆ ਸੀ ਕਿ ਧਾਰਾ 370 ਕਾਰਨ ਜੰਮੂ-ਕਸ਼ਮੀਰ 'ਚ ਵਿਕਾਸ ਰੁਕ ਗਿਆ ਹੈ। ਇਸ ਨੇ ਸਿੱਖਿਆ, ਸਿਹਤ ਅਤੇ ਉਦਯੋਗਾਂ ਦੇ ਵਿਕਾਸ ਨੂੰ ਰੋਕ ਦਿੱਤਾ ਹੈ। ਇਸ ਤੋਂ ਇਲਾਵਾ ਇਸ ਧਾਰਾ ਕਾਰਨ ਅੱਤਵਾਦ ਨੂੰ ਰੋਕਣ 'ਚ ਕੋਈ ਮਦਦ ਨਹੀਂ ਮਿਲ ਰਹੀ ਹੈ।
ਅਬਦੁੱਲਾ ਦੀ ਪ੍ਰਧਾਨਗੀ ਵਾਲੇ ਨੈਸ਼ਨਲ ਕਾਨਫਰੰਸ ਨੇ ਧਾਰਾ 370 ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਖਤਮ ਕਰਨ ਅਤੇ ਸਾਬਕਾ ਰਾਜ ਨੂੰ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲੱਦਾਖ ਅਤੇ ਜੰਮੂ-ਕਸ਼ਮੀਰ 'ਚ ਵੰਡਣ ਦੇ ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਪਾਰਟੀ ਨੇ ਸੁਪਰੀਮ ਕੋਰਟ 'ਚ ਕਿਹਾ ਸੀ ਕਿ ਸੰਸਦ 'ਚ ਪਾਸ ਕਾਨੂੰਨ ਅਤੇ ਉਸ ਤੋਂ ਬਾਅਦ ਰਾਸ਼ਟਰਪਤੀ ਵਲੋਂ ਜਾਰੀ ਆਦੇਸ਼ ਗੈਰ-ਸੰਵਿਧਾਨਕ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਨ ਲਈ 5 ਮੈਂਬਰੀ ਬੈਂਚ ਦਾ ਗਠਨ ਕੀਤਾ ਸੀ। ਨੈਸ਼ਨਲ ਕਾਨਫਰੰਸ (ਨੇਕਾਂ) ਦੇ ਸੀਨੀਅਰ ਨੇਤਾ ਨੇ ਕਿਹਾ,''ਇਕ ਸਿਆਸੀ ਦਲ ਦੇ ਰੂਪ 'ਚ ਇਹ ਜ਼ਰੂਰੀ ਹੈ ਕਿ ਅਸੀਂ ਇਸ ਗੱਲ ਤੋਂ ਜਨਤਾ ਨੂੰ ਜਾਣੂੰ ਕਰਵਾਉਂਦੇ ਰਹੇ ਕਿ ਨਿਆਂ ਲਈ ਅਸੀਂ ਕੀ ਕਰ ਰਹੇ ਹਾਂ। ਅਸੀਂ ਇਸ ਗੱਲ ਨੂੰ ਲੈ ਕੇ ਬਹੁਤ ਸਪੱਸ਼ਟ ਹਾਂ, ਸਾਨੂੰ ਥੋਪਿਆ ਗਿਆ, ਇਹ ਤਬਦੀਲੀ ਜ਼ਰੂਰੀ ਨਹੀਂ ਹੈ ਅਤੇ ਅਸੀਂ ਲਗਾਤਾਰ ਇਸ ਦਾ ਵਿਰੋਧ ਕਰਦੇ ਰਹਾਂਗੇ।