ਜੰਮੂ-ਕਸ਼ਮੀਰ: ਪੁਲਵਾਮਾ 'ਚ ਮੁਕਾਬਲਾ, ਦੋ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਜਾਣਕਾਰੀ

Monday, Jun 03, 2024 - 10:24 AM (IST)

ਜੰਮੂ-ਕਸ਼ਮੀਰ: ਪੁਲਵਾਮਾ 'ਚ ਮੁਕਾਬਲਾ, ਦੋ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਜਾਣਕਾਰੀ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੋਮਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਫੋਰਸਾਂ ਵਿਚਾਲੇ ਗੋਲੀਬਾਰੀ ਹੋਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮੁਕਾਬਲਾ ਨਿਹਾਮਾ ਇਲਾਕੇ ਵਿਚ ਉਸ ਸਮੇਂ ਸ਼ੁਰੂ ਹੋਇਆ, ਜਦੋਂ ਸੰਯੁਕਤ ਬਲ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਗਰੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਦੋ ਅੱਤਵਾਦੀ ਲੁੱਕੇ ਹੋਏ ਹਨ। ਪੁਲਸ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ ਕਿ ਜ਼ਿਲ੍ਹਾ ਪੁਲਵਾਮਾ ਦੇ ਨਿਹਾਮਾ ਇਲਾਕੇ ਵਿਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਹੈ। ਪੁਲਸ ਅਤੇ ਸੁਰੱਖਿਆ ਫੋਰਸ ਮੌਕੇ 'ਤੇ ਮੌਜੂਦ ਹਨ। ਇਹ ਯਕੀਨੀ ਕਰਨ ਲਈ ਖੇਤਰ 'ਚ ਵਾਧੂ ਫੋਰਸ ਭੇਜੀ ਗਈ ਹੈ, ਤਾਂ ਜੋ ਅੱਤਵਾਦੀ ਘੇਰਾਬੰਦੀ ਤੋੜਨ 'ਚ ਸਫ਼ਲ ਨਾ ਹੋ ਸਕਣ। 

ਇਹ ਵੀ ਪੜ੍ਹੋ- CM ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ 'ਚ ਕੀਤਾ ਆਤਮਸਮਰਪਣ

ਪੁਲਸ ਦੇ ਇਕ ਅਧਿਕਾਰੀ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਰੱਖਿਆ ਫੋਰਸਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਨਿਹਾਮਾ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਮਗਰੋਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਨੇ ਕਿਹਾ ਕਿ ਤਲਾਸ਼ੀ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ 'ਤੇ ਗੋਲੀ ਚਲਾ ਦਿੱਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀਆਂ ਮੁਤਾਬਕ ਗੋਲੀਬਾਰੀ ਜਾਰੀ ਹੈ ਅਤੇ ਅਜੇ ਤੱਕ ਦੋਹਾਂ ਪੱਖਾਂ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ। 

ਇਹ ਵੀ ਪੜ੍ਹੋ- ਗੁਰਦੁਆਰਾ ਪਾਉਂਟਾ ਸਾਹਿਬ ਗਏ 3 ਨੌਜਵਾਨਾਂ ਨਾਲ ਵਾਪਰਿਆ ਭਾਣਾ, ਤਿੰਨਾਂ ਦੀ ਡੁੱਬਣ ਕਾਰਨ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Tanu

Content Editor

Related News