ਜੰਮੂ-ਕਸ਼ਮੀਰ: ਜ਼ਮੀਨ ਖਿਸਕਣ ਕਾਰਨ ਨੁਕਸਾਨੇ ਗਏ 5 ਘਰ

09/06/2020 3:20:49 PM

ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਵਿਚ ਊਧਮਪੁਰ ਜ਼ਿਲ੍ਹੇ ਦੇ ਪਿੰਡ ਜ਼ਮੀਨ ਖਿਸਕਣ ਕਾਰਨ 5 ਘਰ ਨੁਕਸਾਨੇ ਗਏ। ਅਧਿਕਾਰੀਆਂ ਨੇ ਐਤਵਾਰ ਯਾਨੀ ਕਿ ਅੱਜ ਦੱਸਿਆ ਕਿ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀ ਇਹ ਘਟਨਾ ਬਸੰਤਗੜ੍ਹ ਸਬ-ਡਿਵੀਜ਼ਨ ਦੇ ਗੈਂਡਟਾਪ ਵਿਚ ਸ਼ਨੀਵਾਰ ਦੇਰ ਰਾਤ ਵਾਪਰੀ। ਉਨ੍ਹਾਂ ਨੇ ਦੱਸਿਆ ਕਿ ਚੰਗੀ ਗੱਲ ਇਹ ਰਹੀ ਕਿ ਇਸ ਘਟਨਾ 'ਚ ਕੋਈ ਜ਼ਖਮੀ ਨਹੀਂ ਹੋਇਆ, ਕਿਉਂਕਿ ਇਨ੍ਹਾਂ ਘਰਾਂ 'ਚ ਰਹਿਣ ਵਾਲੇ ਲੋਕ ਪਹਿਲਾਂ ਹੀ ਸੁਰੱਖਿਅਤ ਥਾਵਾਂ 'ਤੇ ਚਲੇ ਗਏ ਸਨ। 

ਹਾਦਸੇ ਦੇ ਤੁਰੰਤ ਬਾਅਦ ਊਧਮਪੁਰ ਦੇ ਜ਼ਿਲ੍ਹਾ ਵਿਕਾਸ ਕਮਿਸ਼ਨਰ ਪਿਊਸ਼ ਸਿੰਗਲਾ ਨੇ ਰਾਹਤ ਮੁਹਿੰਮ ਦੇ ਹੁਕਮ ਦਿੱਤੇ ਅਤੇ ਉਹ ਖ਼ੁਦ ਰਾਹਤ ਅਤੇ ਮੁੜ ਵਸੇਬੇ ਕਦਮਾਂ ਦੀ ਨਿਗਰਾਨੀ ਕਰ ਰਹੇ ਹਨ। ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿਚ ਭਾਰੀ ਮੀਂਹ ਪੈਣ ਕਾਰਨ ਥਾਂ-ਥਾਂ ਜ਼ਮੀਨ ਖਿਸਕਣ ਅਤੇ ਪੱਥਰ ਡਿੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਪਹਾੜਾਂ ਤੋਂ ਪੱਥਰ ਡਿੱਗਣ ਕਾਰਨ ਹਾਈਵੇਅ ਕਈ-ਕਈ ਦਿਨ ਬਲਾਕ ਹੋ ਜਾਂਦੇ ਹਨ ਅਤੇ ਜਿਸ ਕਾਰਨ ਲੰਬਾ ਜਾਮ ਲੱਗ ਜਾਂਦਾ ਹੈ।

ਇਹ ਵੀ ਪੜ੍ਹੋ: ਸ਼੍ਰੀਨਗਰ-ਜੰਮੂ ਰਾਸ਼ਟਰੀ ਹਾਈਵੇਅ ’ਤੇ ਆਵਾਜਾਈ ਮੁੜ ਬਹਾਲ


Tanu

Content Editor

Related News