ਫ਼ੌਜ ਦੇ ਵਾਹਨਾਂ 'ਤੇ ਹਮਲਾ : 5 ਜਵਾਨ ਸ਼ਹੀਦ, 2 ਜ਼ਖ਼ਮੀ ; ਹਥਿਆਰ ਲੁੱਟ ਕੇ ਦੌੜੇ ਅੱਤਵਾਦੀ
Friday, Dec 22, 2023 - 12:40 PM (IST)
ਪੁੰਛ (ਭਾਸ਼ਾ)- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੋ ਵਿਚ ਵੀਰਵਾਰ ਨੂੰ ਹਥਿਆਰਬੰਦ ਅੱਤਵਾਦੀਆਂ ਵਲੋਂ ਫੌਜ ਦੇ 2 ਵਾਹਨਾਂ 'ਤੇ ਕੀਤੇ ਗਏ ਹਮਲੇ ਵਿਚ 5 ਜਵਾਨ ਸ਼ਹੀਦ ਹੋ ਗਏ ਅਤੇ 2 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ 2 ਸ਼ਹੀਦ ਸੈਨਿਕਾਂ ਦੀਆਂ ਲਾਸ਼ਾਂ ਦੇ ਖ਼ਰਾਬ ਹਾਲਤ 'ਚ ਸਨ। ਅਧਿਕਾਰੀਆਂ ਨੇ ਦੱਸਿਆ ਕਿ ਫ਼ੌਜ ਦੇ ਜਵਾਨਾਂ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਲਈ ਲਿਜਾ ਰਹੇ ਵਾਹਨਾਂ 'ਤੇ ਸ਼ਾਮ ਕਰੀਬ 4.45 ਵਜੇ ਸੁਰਨਕੋਟ ਥਾਣੇ ਦੇ ਅਧੀਨ ਢੇਰਾ ਕੀ ਗਲੀ ਅਤੇ ਬੁਫਲਿਆਜ਼ ਵਿਚਕਾਰ ਧਤਿਆਰ ਮੋੜ 'ਤੇ ਹਮਲਾ ਕੀਤਾ ਗਿਆ। ਜੰਮੂ-ਕਸ਼ਮੀਰ ਦੇ 2 ਸਾਬਕਾ ਮੁੱਖ ਮੰਤਰੀਆਂ ਗੁਲਾਮ ਨਬੀ ਆਜ਼ਾਦ ਅਤੇ ਮਹਿਬੂਬਾ ਮੁਫ਼ਤੀ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਲਸ਼ਕਰ-ਏ-ਤੋਇਬਾ (ਐੱਲਈਟੀ) ਦੇ ਪਾਕਿਸਤਾਨ ਸਥਿਤ ਵਿੰਗ ਪੀਪਲਜ਼ ਐਂਟੀ ਫਾਸੀਵਾਦੀ ਫਰੰਟ (ਪੀਏਐਫਐਫ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਜੰਮੂ ਵਿਚ ਰੱਖਿਆ ਵਿਭਾਗ ਦੇ ਲੋਕ ਸੰਪਰਕ ਅਧਿਕਾਰੀ, ਲੈਫਟੀਨੈਂਟ ਕਰਨਲ ਸੁਨੀਲ ਬਰਤਵਾਲ ਨੇ ਕਿਹਾ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ 'ਖੁਫ਼ੀਆ ਜਾਣਕਾਰੀ' ਦੇ ਆਧਾਰ 'ਤੇ ਪੁੰਛ ਜ਼ਿਲ੍ਹੇ ਦੇ ਢੇਰਾ ਕੀ ਗਲੀ ਖੇਤਰ ਵਿਚ ਬੁੱਧਵਾਰ ਰਾਤ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ ਗਈ ਸੀ।
ਇਹ ਵੀ ਪੜ੍ਹੋ : 52 ਸਾਲਾ ਸ਼ਖ਼ਸ ਨੇ 9 ਸਾਲਾ ਕੁੜੀ ਨੂੰ ਅਗਵਾ ਕਰ ਕੀਤਾ ਰੇਪ, ਫਿਰ ਕਤਲ ਕਰ ਨਹਿਰ 'ਚ ਸੁੱਟੀ ਲਾਸ਼
ਅਧਿਕਾਰੀਆਂ ਨੇ ਦੱਸਿਆ ਕਿ ਇਹ ਜਵਾਨ ਹਾਦਸੇ ਵਾਲੀ ਜਗ੍ਹਾ ਵੱਲ ਵੱਧ ਰਹੇ ਸਨ, ਉਦੋਂ ਅੱਤਵਾਦੀਆਂ ਨੇ 2 ਵਾਹਨਾਂ- ਇਕ ਟਰੱਕ ਅਤੇ ਇਕ ਜਿਪਸੀ 'ਤੇ ਗੋਲੀਬਾਰੀ ਕਰ ਦਿੱਤੀ। ਰੱਖਿਆ ਬੁਲਾਰੇ ਨੇ ਦੱਸਿਆ ਕਿ ਫ਼ੋਰਸਾਂ ਨੇ ਹਮਲੇ ਦਾ ਤੁਰੰਤ ਜਵਾਬ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਇਸ ਜਾਰੀ ਮੁਹਿੰਮ 'ਚ 5 ਫ਼ੌਜੀ ਸ਼ਹੀਦ ਹੋ ਗਏ ਅਤੇ 2 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਜਾਰੀ ਹੈ ਅਤੇ ਪੂਰੀ ਜਾਣਕਾਰੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਹਾਦਸੇ ਵਾਲੀ ਜਗ੍ਹਾ ਦੀ ਦੁਖ਼ਦਾਈ ਤਸਵੀਰਾਂ ਅਤੇ ਵੀਡੀਓ 'ਚ ਸੜਕ 'ਤੇ ਪਿਆ ਖੂਨ, ਫ਼ੌਜੀਆਂ ਦੇ ਟੁੱਟੇ ਹੋਏ ਹੈਲਮੇਟ ਅਤੇ ਫ਼ੌਜ ਦੇ 2 ਵਾਹਨਾਂ ਦੇ ਟੁੱਟੇ ਹੋਏ ਸ਼ੀਸ਼ੇ ਦਿਖਾਈ ਦੇ ਰਹੇ ਹਨ। ਅਧਿਕਾਰੀਆਂ ਨੇ ਭਿਆਨਕ ਟਕਰਾਅ ਦੌਰਾਨ ਫ਼ੌਜੀਆਂ ਅਤੇ ਅੱਤਵਾਦੀਆਂ ਵਿਚਾਲੇ ਆਹਮਣੇ-ਸਾਹਮਣੇ ਦੀ ਲੜਾਈ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਅਜਿਹੀ ਸੰਭਾਵਨਾ ਹੈ ਕਿ ਜਿਹੜੇ ਫ਼ੌਜੀਆਂ 'ਤੇ ਹਮਲਾ ਕੀਤਾ ਗਿਆ, ਅੱਤਵਾਦੀ ਉਨ੍ਹਾਂ ਦੇ ਹਥਿਆਰ ਲੈ ਕੇ ਚਲੇ ਗਏ ਹਨ। ਮੁਹਿੰਮ ਜਾਰੀ ਰਹਿਣ ਦੌਰਾਨ ਅਧਿਕਾਰੀ ਵੱਧ ਜਾਣਕਾਰੀ ਇਕੱਠੀ ਕਰਨ ਅਤੇ ਖੇਤਰ 'ਚ ਅੱਤਵਾਦੀਆਂ ਵਲੋਂ ਪੈਦਾ ਖ਼ਤਰੇ ਨੂੰ ਖ਼ਤਮ ਕਰਨ ਦੀ ਪੂਰੀ ਕੋਸ਼ਿਸ਼ 'ਚ ਜੁਟੇ ਹਨ। ਇਸ ਹਮਲੇ ਤੋਂ ਕੁਝ ਹੀ ਹਫ਼ਤੇ ਪਹਿਲਾਂ ਕੋਲ ਦੇ ਰਾਜੌਰੀ ਜ਼ਿਲ੍ਹੇ 'ਚ ਬਾਜੀਮਾਲ ਜੰਗਲਾਤ ਖੇਤਰ ਦੇ ਧਰਮਸਾਲ ਬੈਲਟ 'ਚ ਗੋਲੀਬਾਰੀ ਦੌਰਾਨ 2 ਕੈਪਟਨਾਂ ਸਮੇਤ 5 ਜਵਾਨ ਸ਼ਹੀਦ ਹੋ ਗਏ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8