ਜੰਮੂ ਕਸ਼ਮੀਰ ਦੇ ਗਵਰਨਰ ਸੱਤਿਆ ਪਾਲ ਮਲਿਕ ਨੇ ਸੱਦੀ ਉੱਚ ਪੱਧਰੀ ਬੈਠਕ
Saturday, Feb 16, 2019 - 08:10 PM (IST)

ਸ਼੍ਰੀਨਗਰ— ਜੰਮੂ ਤੇ ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਅੱਜ ਰਾਜਭਵਨ 'ਚ ਇਕ ਉੱਚ ਪੱਧਰੀ ਬੈਠਕ ਸੱਦੀ ਤੇ ਪੁਲਵਾਮਾ ਹਮਲੇ ਤੋਂ ਬਾਅਦ ਸੂਬੇ 'ਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਸਮੀਖਿਆ ਕੀਤੀ। ਰਾਜਪਾਲ ਨੇ ਪੁਲਸ ਨੂੰ ਨਿਰਦੇਸ਼ ਦਿੱਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ, ਅੱਗ ਲੱਗ ਦੀ ਘਟਨਾ ਜਾਂ ਰਾਜਨੀਤਕ ਤੇ ਧਾਰਮਿਕ ਸਬੰਧਤਾ ਦੇ ਬਾਵਜੂਦ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਬਿਨਾਂ ਕਿਸੇ ਰਹਿਮ ਦੇ ਕਾਰਵਾਈ ਕਰੋ।
ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਕਾਫਿਲੇ 'ਤੇ ਹੋਏ ਅੱਤਵਾਦੀ ਹਮਲੇ 'ਚ ਕਰੀਬ 40 ਜਵਾਨ ਸ਼ਹੀਦ ਹੋ ਗਏ ਤੇ ਕਈ ਜਵਾਨ ਜ਼ਖਮੀ ਹੋਏ। ਹਮਲੇ ਨੂੰ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਨੇ ਅੰਜਾਮ ਦਿੱਤਾ। ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਕਿਹਾ ਕਿ ਅਸੀਂ ਇਸ ਹਮਲੇ ਦਾ ਮੁੰਹ ਤੋੜ ਜਵਾਬ ਦਿਆਂਗੇ।