ਜੰਮੂ-ਕਸ਼ਮੀਰ ਦੇ ਡੋਡਾ ਤੋਂ ਹਿਜ਼ਬੁਲ ਮੁਜਾਹੀਦੀਨ ਦਾ ਸਹਾਇਕ ਗ੍ਰਿਫਤਾਰ

05/05/2020 3:58:57 PM

ਜੰਮੂ- ਜੰਮੂ-ਕਸ਼ਮੀਰ ਦੇ ਡੋਡਾ ਜ਼ਿਲੇ 'ਚ ਮੰਗਲਵਾਰ ਨੂੰ ਫੌਜ ਅਤੇ ਪੁਲਸ ਦੀ ਸਾਂਝੀ ਮੁਹਿੰਮ ਦੌਰਾਨ ਹਿਜ਼ਬੁਲ ਮੁਜਾਹੀਦੀਨ ਅੱਤਵਾਦੀਆਂ ਦਾ ਇਕ ਸਹਾਇਕ ਗ੍ਰਿਫਤਾਰ ਕਰ ਲਿਆ ਗਿਆ। ਪੁਲਸ ਦੇ ਸੂਤਰਾਂ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਛਾਪੇਮਾਰੀ ਕਰਦੇ ਹੋਏ ਪੁਲਸ ਅਤੇ ਫੌਜ ਨੇ ਡੋਡਾ ਦੇ ਰਤਨਾ ਪਿੰਡ 'ਚ ਅੱਤਵਾਦੀਆਂ ਦੇ ਸਹਾਇਕ ਨੂੰ ਗ੍ਰਿਫਤਾਰ ਕੀਤਾ ਗਿਆ।

ਪੁਲਸ ਸੂਤਰਾਂ ਨੇ ਕਿਹਾ,''ਇਕ ਵਿਅਕਤੀ ਨੇ ਸੁਰੱਖਿਆ ਫੋਰਸਾਂ ਨੂੰ ਦੇਖਣ ਤੋਂ ਬਾਅਦ ਦੌੜਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਉਸ ਦਾ ਪਿੱਛਾ ਕਰ ਕੇ ਉਸ ਨੂੰ ਫੜ ਲਿਆ ਗਿਆ।'' ਗ੍ਰਿਫਤਾਰ ਵਿਅਕਤੀ ਦੀ ਪਛਾਣ ਤਨਵੀਰ ਅਹਿਮਦ ਮਲਿਕ ਦੇ ਰੂਪ 'ਚ ਹੋਈ ਹੈ ਅਤੇ ਉਹ ਹਿਜ਼ਬੁਲ ਮੁਜਾਹੀਦੀਨ ਨਾਲ ਜੁੜਿਆ ਹੈ। ਸੂਤਰਾਂ ਅਨੁਸਾਰ ਉਸ ਵਿਰੁੱਧ ਡੋਡਾ ਜ਼ਿਲੇ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।

DIsha

This news is Content Editor DIsha