ਜੰਮੂ-ਕਸ਼ਮੀਰ ਭਾਰਤ ਦਾ ਅਭਿੰਨ ਤੇ ਅਟੁੱਟ ਹਿੱਸਾ : ਤਿਰੂਮੂਰਤੀ
Wednesday, Aug 04, 2021 - 02:39 AM (IST)
ਸੰਯੁਕਤ ਰਾਸ਼ਟਰ/ਨਵੀਂ ਦਿੱਲੀ : ਸੰਯੁਕਤ ਰਾਸ਼ਟਰ ’ਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀ. ਐੱਸ. ਤਿਰੂਮੂਰਤੀ ਨੇ ਕਿਹਾ ਹੈ ਕਿ ਜੰਮੂ-ਕਸ਼ਮੀਰ ਭਾਰਤ ਦਾ ਅਭਿੰਨ ਅਤੇ ਅਟੁੱਟ ਹਿੱਸਾ ਹੈ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਨਾਲ ਜੁੜੇ ਸਾਰੇ ਮੁੱਦੇ ਦੇਸ਼ ਦੇ ਅੰਦਰੂਨੀ ਮਾਮਲਾ ਹਨ। ਭਾਰਤ ਵੱਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮਹੀਨਾਵਾਰ ਪ੍ਰਧਾਨਗੀ ਸੰਭਾਲਣ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਸੰਯੁਕਤ ਰਾਸ਼ਟਰ ਦੇ ਮਤੇ ਬਾਰੇ ਇੱਕ ਸਵਾਲ ਦੇ ਜਵਾਬ ’ਚ ਤਿਰੂਮੂਰਤੀ ਨੇ ਕਿਹਾ, ‘‘ਸਭ ਤੋਂ ਪਹਿਲਾਂ ਮੈਂ ਇਹ ਸਪੱਸ਼ਟ ਕਰਨਾ ਚਾਹਾਂਗਾ ਕਿ ਜੰਮੂ-ਕਸ਼ਮੀਰ ਭਾਰਤ ਦਾ ਇੱਕ ਅਭਿੰਨ ਅਤੇ ਅਟੁੱਟ ਹਿੱਸਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਨੀ ਸਿੰਘ ਖ਼ਿਲਾਫ਼ ਪਤਨੀ ਨੇ ਦਰਜ ਕਰਵਾਇਆ ਘਰੇਲੂ ਹਿੰਸਾ ਦਾ ਕੇਸ, ਅਦਾਲਤ ਵੱਲੋਂ ਨੋਟਿਸ ਜਾਰੀ
ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਨਾਲ ਜੁੜੇ ਮੁੱਦੇ ਭਾਰਤ ਦੇ ਅੰਦਰੂਨੀ ਮਾਮਲੇ ਹਨ।” ਉਨ੍ਹਾਂ ਕਿਹਾ ਕਿ ਜਦੋਂ ਵੀ ਜੰਮੂ-ਕਸ਼ਮੀਰ ਦਾ ਮੁੱਦਾ ਪਹਿਲਾਂ ਉਠਾਇਆ ਜਾਂਦਾ ਸੀ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਲੱਗਭਗ ਸਾਰੇ ਮੈਂਬਰ ਸਹਿਮਤ ਹੁੰਦੇ ਸਨ ਕਿ ਇਹ ਮੁੱਦਾ ਕੌਂਸਲ ’ਚ ਵਿਚਾਰ-ਵਟਾਂਦਰੇ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ 1972 ਦਾ ਸ਼ਿਮਲਾ ਸਮਝੌਤਾ, ਜਿਸ ਦਾ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨੇ ਖੁਦ ਜ਼ਿਕਰ ਕੀਤਾ ਹੈ, ਇਹ ਪ੍ਰਬੰਧ ਕਰਦਾ ਹੈ ਕਿ ਦੋਵਾਂ ਧਿਰਾਂ ਵਿਚਾਲੇ ਮੱਤਭੇਦਾਂ ਨੂੰ ਸ਼ਾਂਤੀਪੂਰਨ ਤਰੀਕਿਆਂ ਅਤੇ ਦੁਵੱਲੀ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, ‘‘ਕਿਉਂਕਿ ਪਾਕਿਸਤਾਨ ਨੇ ਇਸ ’ਤੇ ਦਸਤਖਤ ਕੀਤੇ ਹਨ, ਸਾਨੂੰ ਉਮੀਦ ਹੈ ਕਿ ਉਹ ਇਸ ਨੂੰ ਲਾਗੂ ਕਰਨਗੇ ਅਤੇ ਸ਼ਿਮਲਾ ਸਮਝੌਤੇ ਦੀਆਂ ਵਿਵਸਥਾਵਾਂ ਨੂੰ ਲਾਗੂ ਕਰਨਗੇ।’’
ਜੰਮੂ-ਕਸ਼ਮੀਰ ’ਚ ਲਿਆਂਦੀਆਂ ਸੰਵਿਧਾਨਿਕ ਤਬਦੀਲੀਆਂ ਬਾਰੇ ਉਨ੍ਹਾਂ ਕਿਹਾ, ‘‘ਇਹ ਸੰਵਿਧਾਨ ਦੀ ਧਾਰਾ-370 ਸਮੇਤ ਜੰਮੂ-ਕਸ਼ਮੀਰ ’ਚ ਅਸਥਾਈ ਵਿਵਸਥਾਵਾਂ ਨਾਲ ਸਬੰਧਤ ਹਨ। ਤੁਹਾਨੂੰ ਦੱਸ ਦਈਏ ਕਿ ਪਰਿਵਰਤਨ ਸਥਾਪਿਤ ਸੰਸਦੀ ਪ੍ਰਕਿਰਿਆਵਾਂ ਰਾਹੀਂ ਕੀਤੇ ਗਏ ਹਨ ਅਤੇ ਇਨ੍ਹਾਂ ਤਬਦੀਲੀਆਂ ਨੂੰ ਪ੍ਰਭਾਵੀ ਕਰਨਾ ਭਾਰਤ ਦੇ ਸੰਵਿਧਾਨ ਦੇ ਦਾਇਰੇ ਅੰਦਰ ਹੈ, ਇਸ ਲਈ ਧਾਰਾ-370 ਵਿੱਚ ਕੋਈ ਵੀ ਬਦਲਾਅ ਜਾਂ ਸੋਧ ਭਾਰਤ ਸਰਕਾਰ ਦਾ ਵਿਸ਼ੇਸ਼ ਅਧਿਕਾਰ ਹੈ।’’
ਇਹ ਵੀ ਪੜ੍ਹੋ : ਚੀਨ ’ਚ 20 ਸਾਲਾ ਭਾਰਤੀ ਵਿਦਿਆਰਥੀ ਦੀ ਭੇਤਭਰੀ ਹਾਲਤ ’ਚ ਮੌਤ