ਜੰਮੂ-ਕਸ਼ਮੀਰ ’ਚ ISI ਵਲੋਂ ਚਲਾਏ ਜਾ ਰਹੇ ਨਸ਼ੀਲੇ ਪਦਾਰਥਾਂ ਦੇ ਗਿਰੋਹ ਦਾ ਭਾਂਡਾ ਭੱਜਾ

Friday, Dec 16, 2022 - 12:44 PM (IST)

ਜੰਮੂ (ਭਾਸ਼ਾ)- ਜੰਮੂ-ਕਸ਼ਮੀਰ ’ਚ ਕੰਟਰੋਲ ਰੇਖਾ (ਐੱਲ. ਓ. ਸੀ.) ਦੇ ਨੇੜੇ ਰਹਿਣ ਵਾਲੀ ਵਿਦਿਆਰਥਣ ਨੂੰ ਗ੍ਰਿਫ਼ਤਾਰ ਕਰ ਕੇ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖੁਫ਼ੀਆ ਏਜੰਸੀ ਆਈ. ਐੱਸ. ਆਈ. ਵਲੋਂ ਚਲਾਏ ਜਾ ਰਹੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦੇ ਗਿਰੋਹ ਦਾ ਭਾਂਡਾ ਭੰਨ੍ਹਿਆ ਹੈ। ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ 10ਵੀਂ ਜਮਾਤ ’ਚ ਪੜ੍ਹਦੀ ਲੜਕੀ ਪੁੰਛ ਜ਼ਿਲੇ ਦੇ ਮੇਂਢਰ ਸੈਕਟਰ ’ਚ ਐੱਲ. ਓ. ਸੀ. ਵਾੜ ਤੋਂ ਪਹਿਲਾ ਇਕ ਪਿੰਡ ਦੀ ਨਿਵਾਸੀ ਹੈ। ਸੀਮਾ ਸੁਰੱਖਿਆ ਫੋਰਸ (ਬੀ. ਐੱਸ. ਐੱਫ.) ਵਲੋਂ ਚਲਾਈ ਗਈ ਇਕ ਸਾਂਝੀ ਮੁਹਿੰਮ ਦੌਰਾਨ 400 ਗ੍ਰਾਮ ਹੈਰੋਇਨ ਸਮੇਤ ਫੜਿਆ ਗਿਆ ਹੈ।

ਸੂਤਰਾਂ ਨੇ ਦੱਸਿਆ ਕਿ ਏਜੰਸੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਇਕ ਹੋਰ ਖੇਪ ਮਿਲੀ ਹੈ, ਜੋ ਲੜਕੀ ਦੇ ਘਰ ਆ ਕੇ ਨਸ਼ੀਲੇ ਪਦਾਰਥ ਕਥਿਤ ਤੌਰ ’ਤੇ ਦਿੰਦਾ ਸੀ। ਜਿਸ ਦੀ ਸਪਲਾਈ ਐੱਲ. ਓ. ਸੀ. ਦੇ ਨੇੜੇ-ਤੇੜੇ ਦੇ ਪਿੰਡਾਂ ’ਚ ਰਹਿਣ ਵਾਲੇ ਸਕੂਲੀ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਕੀਤੀ ਜਾਂਦੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਨੌਜਵਾਨਾਂ ਨੂੰ ਨੁਕਸਾਨ ਪਹੁੰਚਾਉਣ ਲਈ ਐੱਲ. ਓ. ਸੀ. ਨੂੰ ਨਸ਼ੀਲੇ ਪਦਾਰਥ ਭੇਜਣ ਲਈ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੇ ‘ਨਾਪਾਕ ਯੋਜਨਾਵਾਂ’ ਦਾ ਸੰਕੇਤ ਹੈ।


Rakesh

Content Editor

Related News