ਜੰਮੂ ਕਸ਼ਮੀਰ ਦੇ ਕੁਪਵਾੜਾ ''ਚ ਪਾਕਿਸਤਾਨ ਦੀ ਗੋਲੀਬਾਰੀ ''ਚ 2 ਫੌਜੀ ਸ਼ਹੀਦ, 4 ਜ਼ਖਮੀ

Thursday, Oct 01, 2020 - 05:26 PM (IST)

ਜੰਮੂ ਕਸ਼ਮੀਰ ਦੇ ਕੁਪਵਾੜਾ ''ਚ ਪਾਕਿਸਤਾਨ ਦੀ ਗੋਲੀਬਾਰੀ ''ਚ 2 ਫੌਜੀ ਸ਼ਹੀਦ, 4 ਜ਼ਖਮੀ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਨੌਗਾਮ ਸੈਕਟਰ 'ਚ ਕੰਟਰੋਲ ਰੇਖਾ ਕੋਲ ਪਾਕਿਸਤਾਨੀ ਫੌਜੀਆਂ ਨੇ ਬਿਨਾਂ ਕਿਸੇ ਉਕਸਾਵੇ ਦੇ ਵੀਰਵਾਰ ਨੂੰ ਜੰਗਬੰਦੀ ਸਮਝੌਤੇ ਦਾ ਉਲੰਘਣ ਕਰਦੇ ਹੋਏ ਗੋਲੀਬਾਰੀ ਕੀਤੀ, ਜਿਸ 'ਚ 2 ਫੌਜੀ ਸ਼ਹੀਦ ਹੋ ਗਏ ਅਤੇ ਚਾਰ ਜ਼ਖਮੀ ਹੋਏ ਹਨ। 

ਸ਼੍ਰੀਨਗਰ ਸਥਿਤ ਰੱਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਕਿਹਾ,''ਪਾਕਿਸਤਾਨ ਨੇ ਵੀਰਵਾਰ ਸਵੇਰੇ ਕੁਪਵਾੜਾ ਦੇ ਨੌਗਾਮ ਸੈਕਟਰ 'ਚ ਕੰਟਰੋਲ ਰੇਖਾ ਕੋਲ ਬਿਨਾਂ ਕਿਸੇ ਉਕਸਾਵੇ ਦੇ ਜੰਗਬੰਦੀ ਦਾ ਉਲੰਘਣ ਕਰਦੇ ਹੋਏ ਮੋਰਟਾਰ ਦਾਗ਼ੇ ਅਤੇ ਹੋਰ ਹਥਿਆਰਾਂ ਨਾਲ ਗੋਲੀਬਾਰੀ ਕੀਤੀ।'' ਉਨ੍ਹਾਂ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਗੋਲੀਬਾਰੀ 'ਚ 2 ਫੌਜੀ ਸ਼ਹੀਦ ਹੋ ਗਏ ਅਤੇ ਚਾਰ ਹੋਰ ਜ਼ਖਮੀ ਹੋ ਗਏ। ਉਨ੍ਹਾਂ ਨੇ ਕਿਹਾ,''ਜ਼ਖਮੀਆਂ ਨੂੰ ਉੱਥੋਂ ਕੱਢ ਲਿਆ ਗਿਆ ਹੈ ਅਤੇ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ।


author

DIsha

Content Editor

Related News