ਜੰਮੂ ਕਸ਼ਮੀਰ : ਕੁਪਵਾੜਾ 'ਚ ਸੁਰੱਖਿਆ ਫ਼ੋਰਸਾਂ ਨੇ ਤਿੰਨ ਅੱਤਵਾਦੀ ਕੀਤੇ ਗ੍ਰਿਫ਼ਤਾਰ

Tuesday, Apr 13, 2021 - 02:20 PM (IST)

ਜੰਮੂ ਕਸ਼ਮੀਰ : ਕੁਪਵਾੜਾ 'ਚ ਸੁਰੱਖਿਆ ਫ਼ੋਰਸਾਂ ਨੇ ਤਿੰਨ ਅੱਤਵਾਦੀ ਕੀਤੇ ਗ੍ਰਿਫ਼ਤਾਰ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਸਰਹੱਦੀ ਕੁਪਵਾੜਾ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਨੇ ਵੱਖ-ਵੱਖ ਤਲਾਸ਼ ਮੁਹਿੰਮ ਚਲਾ ਕੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰਤ ਸੂਤਰਾਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਫ਼ੋਰਸਾਂ ਦੇ ਜਵਾਨਾਂ ਨੇ ਕੁਪਵਾੜਾ ਦੇ ਹੰਦਵਾੜਾ ਦੇ ਵੱਖ-ਵੱਖ ਇਲਾਕਿਆਂ 'ਚ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਇਹ ਵੀ ਪੜ੍ਹੋ : J&K: ਅਨੰਤਨਾਗ ਮੁਕਾਬਲੇ ’ਚ ਦੋ ਅੱਤਵਾਦੀ ਢੇਰ

ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਫ਼ੋਰਸਾਂ ਨੇ ਤਿੰਨ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਅੱਤਵਾਦੀਆਂ ਦੀ ਪਛਾਣ ਸ਼ੌਕਤ ਅਹਿਮਦ ਗਨੀ, ਮੁਹੰਮਦ ਯਾਸੀਨ ਰਾਥਰ ਅਤੇ ਗੁਲਾਮ ਨਬੀ ਨਾਥਰ ਦੇ ਤੌਰ 'ਤੇ ਹੋਈ ਹੈ। ਇਸ ਸਿਲਸਿਲੇ 'ਚ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੁਲਸ ਜਾਂਚ 'ਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ : ਅੱਤਵਾਦੀ ਹਮਲੇ ਲਈ ਮਸਜਿਦਾਂ ਦੀ ਹੋ ਰਹੀ ਹੈ ਗਲਤ ਵਰਤੋਂ : ਕਸ਼ਮੀਰ IGP ਵਿਜੇ ਕੁਮਾਰ


author

DIsha

Content Editor

Related News