ਜੰਮੂ-ਕਸ਼ਮੀਰ ਦੇ ਬਾਂਦੀਪੋਰਾ ''ਚ ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਗੋਲਾ-ਬਾਰੂਦ ਸਣੇ ਗ੍ਰਿਫਤਾਰ

07/10/2020 3:12:38 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨੇ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ ਗੋਲਾ ਬਾਰੂਦ ਬਰਾਮਦ ਕੀਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੂੰ ਹਾਜਿਨ ਸ਼ਹਿਰ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਸ਼ਾਮ ਹਾਜਿਨ ਦੇ ਹਕਬਾਰਾ ਇਲਾਕੇ 'ਤੇ ਇਕ ਨਾਕਾ ਬਣਾਇਆ ਸੀ। ਉਨ੍ਹਾਂ ਨੇ ਦੱਸਿਆ ਕਿ ਜਾਂਚ ਦੌਰਾਨ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ।

ਉਸ ਦੀ ਪਛਾਣ ਚੰਦਰਗੀਰ ਵਾਸੀ ਰਫੀਕ ਅਹਿਮਦ ਰਾਠੇਰ ਉਰਫ਼ ਹਾਜ਼ੀ ਦੇ ਤੌਰ 'ਤੇ ਹੋਈ ਹੈ। ਨਾਕੇ 'ਤੇ ਮੌਜੂਦ ਦਲ 'ਤੇ ਗ੍ਰਨੇਡ ਸੁੱਟਣ ਦੀ ਕੋਸ਼ਿਸ਼ ਕਰਦੇ ਸਮੇਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਅਧਿਕਾਰੀ ਨੇ ਦੱਸਿਆ ਕਿ ਉਸ ਕੋਲੋਂ 2 ਗ੍ਰਨੇਡ ਅਤੇ ਏ.ਕੇ.-47 ਦੀਆਂ 19 ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਰਾਠੇਰ ਹਾਲ ਹੀ 'ਚ ਲਸ਼ਕਰ-ਏ-ਤੋਇਬਾ 'ਚ ਸ਼ਾਮਲ ਹੋਇਆ ਸੀ ਅਤੇ ਉਸ ਨੂੰ ਹਾਜਜਿਨ ਇਲਾਕੇ 'ਚ ਸੁਰੱਖਿਆ ਦਸਤਿਆਂ 'ਤੇ ਗ੍ਰਨੇਡ ਹਮਲੇ ਕਰਨ ਦਾ ਕੰਮ ਦਿੱਤਾ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ।


DIsha

Content Editor

Related News