ਜੰਮੂ-ਕਸ਼ਮੀਰ ਦੇ ਬੜਗਾਮ ''ਚ ਲਸ਼ਕਰ ਦੇ 5 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫਤਾਰ
Thursday, Jun 25, 2020 - 11:49 AM (IST)
![ਜੰਮੂ-ਕਸ਼ਮੀਰ ਦੇ ਬੜਗਾਮ ''ਚ ਲਸ਼ਕਰ ਦੇ 5 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫਤਾਰ](https://static.jagbani.com/multimedia/2020_6image_11_48_130892960jammu2.jpg)
ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨੇ ਲਸ਼ਕਰ-ਏ-ਤੋਇਬਾ ਦੇ 5 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਪੁਲਸ ਬੁਲਾਰੇ ਨੇ ਵੀਰਵਾਰ ਨੂੰ ਦੱਸਿਆ ਕਿ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫਲਜ਼, ਜੰਮੂ-ਕਸ਼ਣੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਜਵਾਨਾਂ ਨੇ ਸ਼੍ਰੀਨਗਰ-ਗੁਲਮਰਗ ਮਾਰਗ 'ਤੇ ਬੜਗਾਮ ਦੇ ਨਰਬਲ ਇਲਾਕੇ 'ਚ ਬੁੱਧਵਾਰ ਰਾਤ ਭਰ ਮੁਹਿੰਮ ਚਲਾਈ।
ਇਸ ਦੌਰਾਨ 5 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਹਥਿਆਰ, ਗੋਲਾ-ਬਾਰੂਦ, ਪੋਸਟਰ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਤੋਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫਤਾਰ ਕੀਤੇ ਗਏ ਸਨ।